ਪਟਿਆਲਾ ਨਿਊਜ਼: ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਸਿਖਲਾਈ ਪਟਿਆਲਾ ਵਿਖੇ ਸਫਲਤਾਪੂਰਵਕ ਮੁਕੰਮਲ

ਪਟਿਆਲਾ ਨਿਊਜ਼: ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਸਿਖਲਾਈ ਪਟਿਆਲਾ ਵਿਖੇ ਸਫਲਤਾਪੂਰਵਕ ਮੁਕੰਮਲ

ਪਟਿਆਲਾ ਨਿਊਜ਼: ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਸਿਖਲਾਈ ਪਟਿਆਲਾ ਵਿਖੇ ਸਫਲਤਾਪੂਰਵਕ ਮੁਕੰਮਲ

ਜ਼ਿਲ੍ਹਾ ਪਟਿਆਲਾ ਵਿੱਚ ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ (ਜਨਸੰਖਿਆ ਮਰਦਮਸ਼ੁਮਾਰੀ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਰੋਜ਼ਾ ਸਿਖਲਾਈ ਵਰਕਸ਼ਾਪ ਅੱਜ ਸਫਲਤਾਪੂਰਵਕ ਸਮਾਪਤ ਹੋ ਗਈ ਹੈ। ਇਹ ਸਿਖਲਾਈ ਨਗਰ ਨਿਗਮ ਦੇ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸ਼ਨ ਅਫਸਰ, ਪਟਿਆਲਾ ਡਾ ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਕੀਤੀ ਗਈ।
ਜ਼ਿਲ੍ਹਾ ਪਟਿਆਲਾ ਸੈਂਸਿੰਗ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਜ਼ਿਲ੍ਹਾ ਸੈਂਸਿੰਗ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੈਂਸਿੰਗ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਕੁੱਲ 72 ਫੀਲਡ ਟ੍ਰੇਨਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 58 ਫੀਲਡ ਟ੍ਰੇਨਰ ਡਿਪਟੀ ਕਮਿਸ਼ਨਰ ਵੱਲੋਂ ਤਾਇਨਾਤ ਕੀਤੇ ਗਏ ਹਨ ਅਤੇ 14 ਫੀਲਡ ਟ੍ਰੇਨਰ ਕਮਿਸ਼ਨਰ ਨਗਰ ਨਿਗਮ ਵੱਲੋਂ ਤਾਇਨਾਤ ਕੀਤੇ ਗਏ ਹਨ। ਸਿਖਲਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਨੂੰ 36-36 ਦੇ ਦੋ ਬੈਚਾਂ ਵਿੱਚ ਵੰਡਿਆ ਗਿਆ ਹੈ, ਜਿਨ੍ਹਾਂ ਵਿੱਚੋਂ ਪਹਿਲੇ ਬੈਚ ਦੀ 3 ਰੋਜ਼ਾ ਸਿਖਲਾਈ ਅੱਜ (22 ਸਤੰਬਰ ਤੋਂ 24 ਸਤੰਬਰ) ਤੱਕ ਸਫਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ, ਜਦੋਂ ਕਿ ਦੂਜੇ ਬੈਚ ਦੀ ਸਿਖਲਾਈ 28 ਸਤੰਬਰ ਤੋਂ 30 ਸਤੰਬਰ, 2026 ਤੱਕ ਦਿੱਤੀ ਜਾਵੇਗੀ।
ਇਸ ਵਰਕਸ਼ਾਪ ਦੌਰਾਨ ਮਰਦਮਸ਼ੁਮਾਰੀ ਵਿਭਾਗ ਦੇ ਮਾਸਟਰ ਟ੍ਰੇਨਰ ਨੀਸ਼ੂ ਸ਼ਰਮਾ (ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ), ਡੋਲਟ ਰਾਮ (ਲੈਕਚਰਾਰ, ਪ੍ਰਧਾਨ ਮੰਤਰੀ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਨੌਰ) ਅਤੇ ਅਮਨ ਕੁਮਾਰ (ਜ਼ਿਲ੍ਹਾ ਕੋਆਰਡੀਨੇਟਰ, ਮਰਦਮਸ਼ੁਮਾਰੀ ਆਪ੍ਰੇਸ਼ਨ ਵਿਭਾਗ ਪੰਜਾਬ, ਚੰਡੀਗੜ੍ਹ) ਨੇ ਫੀਲਡ ਟ੍ਰੇਨਰਾਂ ਨੂੰ ਜਨਗਣਨਾ ਅਤੇ ਪ੍ਰੈਕਟੀਕਲ ਡੈਮੋ ਅਤੇ ਫੀਲਡ ਐਕਸਰਸਾਈਜ਼ ਨਾਲ ਸਬੰਧਤ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰਪੂਰਵਕ ਸਿਖਲਾਈ ਦਿੱਤੀ। ਇਹ ਫੀਲਡ ਟ੍ਰੇਨਰ ਹੁਣ ਤਹਿਸੀਲ ਅਤੇ ਚਾਰਜ ਪੱਧਰ ‘ਤੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਹੋਰ ਸਿਖਲਾਈ ਦੇਣਗੇ।

‘ਸਵੈ-ਗਣਨਾ’ ਦੀਆਂ ਮਹੱਤਵਪੂਰਨ ਪਹਿਲਕਦਮੀਆਂ:

ਮਾਸਟਰ ਟ੍ਰੇਨਰਾਂ ਨੇ ਦੱਸਿਆ ਕਿ ਇਸ ਵਾਰ ਜਨਗਣਨਾ ਵਿੱਚ ‘ਸਵੈ-ਗਣਨਾ’ ਦੀ ਇੱਕ ਨਵੀਂ ਪਹਿਲ ਕੀਤੀ ਗਈ ਹੈ। ਇਸ ਦੇ ਤਹਿਤ, ਕੋਈ ਵੀ ਨਾਗਰਿਕ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਔਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਗਿਣਤੀ ਕਰ ਸਕਦਾ ਹੈ।
ਇਸ ਤੋਂ ਬਾਅਦ, ਮਰਦਮਸ਼ੁਮਾਰੀ ਦਾ ਦੂਜਾ ਮੁੱਖ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਿਸ ਵਿੱਚ ਸਰਕਾਰੀ ਗਣਨਾ ਕਰਨ ਵਾਲੇ ਘਰ-ਘਰ ਜਾ ਕੇ ਆਬਾਦੀ ਦੀ ਗਿਣਤੀ ਪੂਰੀ ਕਰਨਗੇ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰਾਸ਼ਟਰੀ ਕੰਮ ਵਿੱਚ ਆਪਣਾ ਪੂਰਾ ਸਹਿਯੋਗ ਦੇਣ। ਇਸ ਵਰਕਸ਼ਾਪ ਵਿੱਚ ਉਪ ਆਰਥਿਕ ਅਤੇ ਅੰਕੜਾ ਸਲਾਹਕਾਰ ਜਸਵਿੰਦਰ ਕੌਰ, ਸੁਪਰਡੈਂਟ ਵਿਸ਼ਾਲ ਸਿਆਲ, ਜਨਗਣਨਾ ਸੈੱਲ ਟੀਮ ਕਲਰਕ (ਅਕਾਊਂਟਸ) ਨਰਿੰਦਰ ਕੁਮਾਰ, ਜਾਂਚਕਰਤਾ ਬਿਕਰਮਜੀਤ ਸਿੰਘ, ਕੁਲਿੰਦਰਜੀਤ ਸਿੰਘ ਅਤੇ ਹੇਮੰਤ ਕੁਮਾਰ ਸਮੇਤ ਸਾਰੇ ਫੀਲਡ ਟ੍ਰੇਨਰਾਂ ਨੇ ਹਿੱਸਾ ਲਿਆ।

Leave a Reply

Your email address will not be published. Required fields are marked *