ਪਟਿਆਲਾ ਨਿਊਜ਼ : ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਉਦੇਸ਼ : ਸਿਵਲ ਸਰਜਨ ਡਾ
ਬਾਬੂ ਸਿੰਘ ਕਲੋਨੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ
ਪਟਿਆਲਾ (25 ਅਪ੍ਰੈਲ)
ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਦਾ ਸ਼ਲਾਘਾਯੋਗ ਉਪਰਾਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਸੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਨੇ ਬਾਬੂ ਸਿੰਘ ਕਲੋਨੀ ਵਿਖੇ ਲਗਾਏ ਗਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ ਕੀਤਾ | ਡਾ: ਗੁਰਪ੍ਰੀਤ ਸਿੰਘ ਨਾਗਰਾ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਬਾਬੂ ਸਿੰਘ ਕਲੋਨੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿੱਚ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਅੱਖਾਂ ਦੇ ਮਾਹਿਰ ਡਾਕਟਰ ਅਨੁਰੀਤ ਨੇ ਕੈਂਪ ਵਿੱਚ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੰਡੀਆਂ। ਇਸ ਬਾਰੇ ਡਾ: ਨਾਗਰਾ ਨੇ ਦੱਸਿਆ ਕਿ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਤਹਿਤ ਅੱਜ ਬਾਬੂ ਸਿੰਘ ਕਲੋਨੀ ਵਿਖੇ 165 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਜਿਸ ਵਿੱਚ 85 ਦੇ ਕਰੀਬ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ ਅਤੇ 4 ਮਰੀਜ਼ਾਂ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਰੈਫਰ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਇਹ ਵਿਸ਼ੇਸ਼ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ, ਜਿਸ ਤਹਿਤ 26 ਅਪ੍ਰੈਲ ਨੂੰ ਪਿੰਡ ਲੰਗ ਵਿਖੇ ਅੱਖਾਂ ਦੀ ਜਾਂਚ ਲਈ ਮੁਫ਼ਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।ਜਿਸ ਵਿੱਚ ਵੱਧ ਤੋਂ ਵੱਧ ਲੋਕ ਸ਼ਮੂਲੀਅਤ ਕਰਕੇ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ। ਕੈਂਪ ਲਈ ਸਥਾਨਕ ਆਗੂਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਡਾ: ਜੈਸਮੀਨ, ਡਾ: ਵਰਿੰਦਰ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਜ਼ਸਵੀਰ ਕੌਰ, ਸੁਖਜੀਤ ਸਿੰਘ ਬਲਾਕ ਐਕਸਟੈਂਸ਼ਨ ਐਜੂਕੇਟਰ, ਕੁਮਕੁਮ ਓਪਥੈਲਮਿਕ ਅਫ਼ਸਰ ਅਤੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ |

