ਪਟਿਆਲਾ ਨਿਊਜ਼: ਵਿਧਾਇਕ ਗੁਰਲਾਲ ਘਨੌਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਬਡੌਲੀ ਗੁੱਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।

ਪਟਿਆਲਾ ਨਿਊਜ਼: ਵਿਧਾਇਕ ਗੁਰਲਾਲ ਘਨੌਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਬਡੌਲੀ ਗੁੱਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।

ਪਟਿਆਲਾ ਨਿਊਜ਼: ਵਿਧਾਇਕ ਗੁਰਲਾਲ ਘਨੌਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਬਡੌਲੀ ਗੁੱਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।

-ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਸਕੀਮ ਵਰਦਾਨ ਸਾਬਤ ਹੋਈ – ਗੁਰਲਾਲ ਘਨੂਰ

ਘਨੂਰ, 27 ਮਾਰਚ :

ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਬਡੌਲੀ ਗੁੱਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ।

ਗੁਰਲਾਲ ਘਨੂਰ ਨੇ ਦੱਸਿਆ ਕਿ ਇਹ ਬੱਸ ਯਾਤਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਤੱਕ ਲੈ ਕੇ ਜਾਵੇਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੇ ਸਹੀ ਅਰਥਾਂ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਨਿਵੇਕਲਾ ਉਪਰਾਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰੀ ਪਾਰਦਰਸ਼ਤਾ ਅਪਣਾਈ ਗਈ ਹੈ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਬਹੁਤ ਸਾਰੇ ਲੋਕਾਂ ਦੇ ਦਿਲਾਂ ਦੀ ਇੱਛਾ ਹੁੰਦੀ ਹੈ, ਜਿਸ ਕਾਰਨ ਦਰਸ਼ਨਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੀ ਵੰਡਿਆ ਜਾਂਦਾ ਹੈ ਅਤੇ ਜਿਹੜੇ ਸ਼ਰਧਾਲੂ ਕਿਸੇ ਕਾਰਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਸ਼ਰਧਾਲੂਆਂ ਲਈ ਇਹ ਸਕੀਮ ਵਰਦਾਨ ਸਾਬਤ ਹੋ ਰਹੀ ਹੈ।

ਗੁਰਲਾਲ ਘਨੂਰ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਹ ਨਿਮਾਣਾ ਜਿਹਾ ਉਪਰਾਲਾ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ​​ਕਰਨ ਲਈ ਕੀਤਾ ਹੈ।

ਇਸ ਮੌਕੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜ਼ਿੰਦਗੀ ਭਰ ਦੀ ਯਾਦਗਾਰ ਯਾਤਰਾ ਹੋਵੇਗੀ |

Leave a Reply

Your email address will not be published. Required fields are marked *