Site icon Geo Punjab

ਪਟਿਆਲਾ ਨਿਊਜ਼ : ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ

ਪਟਿਆਲਾ ਨਿਊਜ਼ : ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ

ਪਟਿਆਲਾ ਨਿਊਜ਼ : ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ

ਪਟਿਆਲਾ 17 ਮਾਰਚ () ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਾਰਜਕਾਰੀ ਸਿਵਲ ਸਰਜਨ ਪਟਿਆਲਾ ਡਾ: ਰਚਨਾ ਕੌਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ ਦੇ ਏਰੀਏ ਵਿੱਚ 16 ਤੋਂ 20 ਮਾਰਚ ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚੇ ਅਤੇ ਗਰਭਵਤੀ ਔਰਤਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲੀ ਬੱਚਿਆਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।

ਟੀਕਾਕਰਨ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਡਾ: ਰਚਨਾ ਕੌਰ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਬੀ.ਸੀ.ਜੀ ਮੈਡੀਕਲ ਅਫ਼ਸਰ ਡਾ. ਜਤਿੰਦਰ ਕੌਰ ਅਤੇ ਜ਼ਿਲ੍ਹਾ ਸੁਪਰਵਾਈਜ਼ਰਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਬਣਾਈਆਂ ਗਈਆਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਹਿਲਾਂ ਹੀ ਘਰ-ਘਰ ਜਾ ਕੇ ਡਰਾਪ ਆਊਟ ਅਤੇ ਛੱਡੇ ਗਏ ਬੱਚਿਆਂ ਅਤੇ ਗਰਭਵਤੀ ਮਾਵਾਂ ਦੀਆਂ ਸੂਚੀਆਂ ਤਿਆਰ ਕਰ ਚੁੱਕੀਆਂ ਹਨ। ਇਸ ਸਬੰਧੀ ਬਕਾਇਦਾ ਕਾਰਜ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਅਤੇ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਬੱਚਾ ਜਾਂ ਗਰਭਵਤੀ ਔਰਤ ਟੀਕਾਕਰਨ ਤੋਂ ਵਾਂਝਾ ਨਾ ਰਹੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਜਤਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਵਧੇਰੇ ਖਤਰੇ ਵਾਲੇ ਖੇਤਰਾਂ ਅਤੇ ਪ੍ਰਵਾਸੀ ਆਬਾਦੀ ਦੇ ਘਰਾਂ, ਝੁੱਗੀਆਂ ਝੌਂਪੜੀਆਂ, ਅਨਾਥ ਆਸ਼ਰਮਾਂ ਅਤੇ ਅਨਾਜ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੇ ਘਰਾਂ ਵਿੱਚ ਪੈਦਾ ਹੋਏ ਨਵਜੰਮੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ ਅਤੇ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

Exit mobile version