ਪਟਿਆਲਾ ਨਿਊਜ਼ : ਸਰਕਾਰੀ (ਰਾਜ) ਕਾਲਜ ਆਫ਼ ਐਜੂਕੇਸ਼ਨ ਵਿਖੇ ਐਨ.ਐਸ.ਐਸ. ਕੈਂਪ ਦੌਰਾਨ ਵੋਟਰ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 24 ਫਰਵਰੀ 2026: ਸਰਕਾਰੀ (ਰਾਜ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਡਾ. ਵਨੀਤਾ ਰਾਣੀ ਦੀ ਅਗਵਾਈ ਹੇਠ ਚੱਲ ਰਹੇ ਐਨ.ਐਸ.ਐਸ. ਕੈਂਪ ਦੌਰਾਨ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਮੌਕੇ ਪਿ੍ੰਸੀਪਲ ਡਾ: ਸਵਿੰਦਰ ਸਿੰਘ ਰੇਖੀ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਯੋਗ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਭੇਦਭਾਵ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਵੋਟਰ ਵਜੋਂ ਆਪਣਾ ਨਾਂ ਦਰਜ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦਾ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਸਾਰੇ ਜ਼ਿੰਮੇਵਾਰ ਨਾਗਰਿਕ ਵੱਧ ਤੋਂ ਵੱਧ ਵੋਟਰ ਬਣ ਕੇ ਵੋਟ ਪਾਉਣ। ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਐਪਾਂ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਪ੍ਰਿੰਸੀਪਲ ਪ੍ਰੋਫੈਸਰ ਡਾ.ਵਨੀਤਾ ਰਾਣੀ ਨੇ ਆਪਣੇ ਸੰਬੋਧਨ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਸ੍ਰੀ ਰੁਪਿੰਦਰ ਸਿੰਘ, ਹਲਕਾ ਸਵੀਪ ਨੋਡਲ ਅਫਸਰ, ਪਟਿਆਲਾ 115 ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੱਖਾਂ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੋਇਆ ਹੈ ਅਤੇ ਇਸ ਦੀ ਸਹੀ ਵਰਤੋਂ ਕਰਨਾ ਸਾਡਾ ਫਰਜ਼ ਹੈ।
ਸਮਾਗਮ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਭਾਸ਼ਣ ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲਿਆ। ਮੰਚ ਸੰਚਾਲਨ ਐਨ.ਐਸ.ਐਸ. ਦੇ ਕੋਆਰਡੀਨੇਟਰ ਅਸਿਸਟੈਂਟ ਪ੍ਰੋਫੈਸਰ ਜਗਦੇਵ ਸਿੰਘ ਅਤੇ ਸਹਾਇਕ ਪ੍ਰੋਫੈਸਰ ਮੂਰਤੀ ਕੌਰ ਨੇ ਕੀਤਾ ਅਤੇ ਧੰਨਵਾਦ ਦੇ ਸ਼ਬਦ ਪ੍ਰੋ: ਯਸ਼ਪ੍ਰੀਤ ਸਿੰਘ ਨੇ ਅਦਾ ਕੀਤੇ।

