ਸਕੂਲੀ ਵਿਦਿਆਰਥੀਆਂ ਵਿੱਚ ਪਾਣੀ ਦੀ ਸ਼ੁੱਧਤਾ ਅਤੇ ਗੁਣਵੱਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਧਾਮੋ ਮਾਜਰਾ ਦੇ ਵਿਦਿਆਰਥੀਆਂ ਲਈ ਖੇਤਰੀ ਜਲ ਪਰਖ ਪ੍ਰਯੋਗਸ਼ਾਲਾ, ਪਟਿਆਲਾ ਵਿਖੇ ਐਕਸਪੋਜ਼ਰ ਵਿਜ਼ਿਟ ਦਾ ਆਯੋਜਨ ਕੀਤਾ ਗਿਆ।
ਇਹ ਦੌਰਾ ਮਾਨਯੋਗ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 2, ਪਟਿਆਲਾ, ਕਾਰਜਕਾਰੀ ਇੰਜੀਨੀਅਰ ਰਸ਼ਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਦੌਰਾਨ ਲੈਬਾਰਟਰੀ ਦੇ ਸੀਨੀਅਰ ਕੈਮਿਸਟ ਮਨਦੀਪ ਗਰਗ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਪਾਣੀ ਦੀ ਜਾਂਚ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ |
ਵਿਦਿਆਰਥੀਆਂ ਨੂੰ ਪਾਣੀ ਦੇ ਵੱਖ-ਵੱਖ ਟੈਸਟਾਂ ਦਾ ਪ੍ਰੈਕਟੀਕਲ ਪ੍ਰਦਰਸ਼ਨ ਕੀਤਾ ਗਿਆ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ, ਸ਼ੁੱਧਤਾ ਅਤੇ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਪਾਣੀ ਦੀ ਜਾਂਚ ਦੀ ਪ੍ਰਕਿਰਿਆ ਨੂੰ ਨੇੜਿਓਂ ਦੇਖਿਆ ਅਤੇ ਵੱਖ-ਵੱਖ ਟੈਸਟਾਂ ਬਾਰੇ ਪ੍ਰੈਕਟੀਕਲ ਗਿਆਨ ਹਾਸਲ ਕੀਤਾ।
ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਪਾਣੀ ਦੀ ਗੁਣਵੱਤਾ ਜਾਂਚ ਬਾਰੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਨਾ ਸੀ। ਇਸ ਮੌਕੇ ਆਈਈਸੀ ਵੀਰਪਾਲ ਦੀਕਸ਼ਿਤ, ਆਈਈਸੀ ਅਮਨਦੀਪ ਕੌਰ, ਸੀਡੀਐਸ ਸੀਮਾ ਸੋਹਲ, ਸੀਡੀਐਸ ਹਰਜਿੰਦਰ ਸਿੰਘ, ਸੀਨੀਅਰ ਕੈਮਿਸਟ ਬ੍ਰਿਜ ਭੂਸ਼ਣ, ਹਰਲੀਨ ਕੌਰ, ਜਸਵਿੰਦਰ ਕੌਰ ਅਤੇ ਬੀਆਰਸੀ ਸਪਨਾ, ਮਲਕੀਤ ਸਿੰਘ ਹਾਜ਼ਰ ਸਨ।
