ਪਟਿਆਲਾ ਨਿਊਜ਼ : ਸਵਾਦਿਸ਼ਟ ਅਤੇ ਸਾਫ਼-ਸੁਥਰਾ ਖਾਣਾ ਬਣਾਉਣ ਵਿੱਚ ਜਲਾਲਖੇੜਾ ਸਕੂਲ ਮੋਹਰੀ
– ਬਲਾਕ ਪੱਧਰੀ ਕੁਕਿੰਗ ਮੁਕਾਬਲੇ ਦਾ ਆਯੋਜਨ ਕਰਨਾ
– ਜੇਤੂ ਸਕੂਲ ਜ਼ਿਲ੍ਹਾ ਪੱਧਰੀ ਕੁਕਿੰਗ ਮੁਕਾਬਲੇ ਵਿੱਚ ਭਾਗ ਲੈਣਗੇ
5 ਫਰਵਰੀ, ਪਟਿਆਲਾ :
ਜ਼ਿਲ੍ਹਾ ਸਿੱਖਿਆ ਅਫ਼ਸਰ (ਸਿੱਖਿਆ) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸਿੱਖਿਆ) ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਪਟਿਆਲਾ-2 ਦੇ ਬੀ.ਪੀ.ਈ.ਓ ਸ੍ਰੀ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਮਿਡ-ਡੇ-ਮੀਲ ਮੈਨੇਜਰ ਜਸਪਿੰਦਰ ਸਿੰਘ ਦੇ ਸਹਿਯੋਗ ਨਾਲ ਬਲਾਕ ਪੱਧਰੀ ਕੁਕਿੰਗ ਮੁਕਾਬਲੇ ਕਰਵਾਏ ਗਏ। ਇਸ ਕੁਕਿੰਗ ਮੁਕਾਬਲੇ ਵਿੱਚ ਸੈਂਟਰ ਮੇਨ ਅਧੀਨ ਪੈਂਦੇ ਸਰਕਾਰੀ ਮਿਡਲ ਸਕੂਲ ਪਿੰਡ ਜਲਾਲਖੇੜਾ ਨੇ ਸਵਾਦਿਸ਼ਟ ਅਤੇ ਸਾਫ਼-ਸੁਥਰਾ ਖਾਣਾ ਬਣਾਉਣ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸਰਕਾਰੀ ਮਿਡਲ ਸਕੂਲ ਪਿੰਡ ਖੇੜੀ ਗੁੱਜਰਾਂ ਨੇ ਦੂਜਾ ਅਤੇ ਸਕੂਲ ਆਫ਼ ਐਮੀਨੈਂਸ ਫਿਲਖਾਨਾ, ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਕਤ ਜੇਤੂ ਸਕੂਲ ਹੁਣ ਜ਼ਿਲ੍ਹਾ ਪੱਧਰੀ ਕੁਕਿੰਗ ਮੁਕਾਬਲੇ ਵਿੱਚ ਭਾਗ ਲੈਣਗੇ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐੱਲ. ਸਿੱਖਿਆ) ਮਨਵਿੰਦਰ ਕੌਰ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਡਿਪਟੀ ਡੀਈਓ ਮਨਵਿੰਦਰ ਕੌਰ ਭੁੱਲਰ ਅਤੇ ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਕੁਕਿੰਗ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਕੁਕਿੰਗ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਅਤੇ ਸਵਾਦਿਸ਼ਟ ਭੋਜਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਭੋਜਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਕਤ ਅਧਿਕਾਰੀਆਂ ਨੇ ਦੱਸਿਆ ਕਿ ਬਲਾਕ ਪਟਿਆਲਾ-2 ਅਧੀਨ ਪੈਂਦੇ ਅੱਠ ਕਲੱਸਟਰਾਂ ਵਿੱਚੋਂ ਪਹਿਲੇ ਅਤੇ ਦੂਜੇ ਸਥਾਨ ’ਤੇ ਆਉਣ ਵਾਲੇ ਸਕੂਲਾਂ ਨੇ ਬਲਾਕ ਪੱਧਰੀ ਕੁਕਿੰਗ ਮੁਕਾਬਲਿਆਂ ਵਿੱਚ ਭਾਗ ਲਿਆ ਹੈ। ਇਸ ਮੁਕਾਬਲੇ ਦੌਰਾਨ ਅਧਿਆਪਕਾ ਪਰਮਿੰਦਰ ਕੌਰ, ਪ੍ਰੀਤੀ ਗੁਪਤਾ ਅਤੇ ਮਾਲਵਿੰਦਰ ਕੌਰ ਨੇ ਜੱਜਾਂ ਦੀ ਭੂਮਿਕਾ ਬਾਖੂਬੀ ਨਿਭਾਈ। ਅੰਤ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਜੇਤੂ ਸਕੂਲਾਂ ਦੀਆਂ ਕੁੱਕ ਬੀਬੀਆਂ ਨੂੰ ਮੁੱਖ ਮਹਿਮਾਨ ਡਿਪਟੀ ਡੀਈਓ ਮਨਵਿੰਦਰ ਕੌਰ ਭੁੱਲਰ, ਬੀਪੀਈਓ ਪ੍ਰਿਥੀ ਸਿੰਘ ਅਤੇ ਮਿਡ-ਡੇਅ ਮੀਲ ਮੈਨੇਜਰ ਜਸਪਿੰਦਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਐਚਟੀ ਸਤਵੰਤ ਕੌਰ, ਹੈੱਡ ਟੀਚਰ ਜੋਤੀ, ਹੈੱਡ ਟੀਚਰ ਕਿਰਨ ਕੌਰ, ਬੀਐਸਓ ਆਦਰਸ਼ ਬਾਂਸਲ, ਬਲਾਕ ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ ਮੱਟੂ, ਅਮਨ ਕਲੇਰ ਭੈਣੀ, ਪਰਵੇਸ਼ ਕੁਮਾਰ, ਇਮਨਦੀਪ ਕੌਰ ਤੇ ਗੁਰਪਿਆਰ ਸਿੰਘ ਤੇ ਹੋਰ ਹਾਜ਼ਰ ਸਨ।

