ਪਟਿਆਲਾ ਨਿਊਜ਼ : ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਵੱਡਾ ਕਾਫਲਾ ਸਮਾਣਾ ਤੋਂ ‘ਜਸ਼ਨ-ਏ-ਇਨਕਿਲਾਬ’ ਲਈ ਰਵਾਨਾ ਹੋਇਆ
ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ‘ਜਸ਼ਨ-ਏ-ਇਨਕਿਲਾਬ’ ਲਈ ਸਮਾਣਾ ਦੇ ਨਾਅਰੇ ਗੂੰਜਦ, ਵੱਡੀ ਗਿਣਤੀ ‘ਚ ਵਰਕਰ ਲੁਧਿਆਣਾ ਲਈ ਰਵਾਨਾ
ਆਮ ਆਦਮੀ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕੇ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਕਾਫਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਮਾਨ ਸਰਕਾਰ ਵੱਲੋਂ ਆਯੋਜਿਤ ਸੂਬਾ ਪੱਧਰੀ ਸਮਾਗਮ ‘ਜਸ਼ਨ-ਏ-ਇਨਕਿਲਾਬ’ ਵਿੱਚ ਸ਼ਾਮਲ ਹੋਣ ਲਈ ਪੂਰੇ ਉਤਸ਼ਾਹ ਨਾਲ ਲੁਧਿਆਣਾ ਲਈ ਰਵਾਨਾ ਹੋ ਗਿਆ। ਇਸ ਮੌਕੇ ਸ. ਰੱਖੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਇਤਿਹਾਸਕ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸੰਤਾਂ, ਫਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਦੇਸ਼ ਦੇ ਹੀਰੇ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਣਮੱਤੇ ਇਤਿਹਾਸ ਨੂੰ ਯਾਦ ਕਰਨ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਵਿਚਾਰਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਮਾਨ ਸਰਕਾਰ ਦੀ ਇਹ ਨੇਕ ਪਹਿਲ ਹੈ। ਸ. ਰੱਖੜਾ ਨੇ ਕਿਹਾ ਕਿ ‘ਜਸ਼ਨ-ਏ-ਇਨਕਿਲਾਬ’ ਸੂਬੇ ਭਰ ਦੇ ਨੌਜਵਾਨਾਂ ਦੀ ਆਵਾਜ਼ ਹੈ, ਜੋ ਨਸ਼ਿਆਂ ਦੇ ਖਾਤਮੇ ਲਈ ਉੱਚੀ ਆਵਾਜ਼ ਵਜੋਂ ਗੂੰਜੇਗੀ। ਇਹ ਸਮਾਗਮ ਨੌਜਵਾਨਾਂ ਵਿੱਚ ਨਵੀਂ ਪ੍ਰੇਰਣਾ ਅਤੇ ਉਤਸ਼ਾਹ ਪੈਦਾ ਕਰੇਗਾ ਅਤੇ ਰਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਇਤਿਹਾਸਕ ਸਮਾਗਮ ਦੌਰਾਨ ਸਾਨੂੰ ਸਾਰਿਆਂ ਨੂੰ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਅਤੇ ਉੱਚੇ ਸਿਧਾਂਤਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਅਨੁਸਾਰ ਆਪਣੇ ਜੀਵਨ ਨੂੰ ਢਾਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਇਹ ਸ਼ਹੀਦਾਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਨ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਦਕਾਲਾ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਚੇਅਰਮੈਨ ਸੰਦੀਪ ਸਿੰਘ ਝੰਡੀ, ਬਲਾਕ ਪ੍ਰਧਾਨ ਹਰਦੀਪ ਸਿੰਘ, ਸੰਧੂ, ਬਲਾਕ ਪ੍ਰਧਾਨ ਰਣਜੀਤ ਸਿੰਘ ਮਾਨ, ਬਲਾਕ ਰਾਜਵਿੰਦਰ ਸਿੰਘ, ਬਲਾਕ ਪ੍ਰਧਾਨ ਜਤਿੰਦਰ ਝੰਡ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਵਰਕਰ ਅਤੇ ਨੌਜਵਾਨ ਹਾਜ਼ਰ ਸਨ।
