ਪਟਿਆਲਾ ਪਹੁੰਚਣ ‘ਤੇ ਪ੍ਰਿੰਸੀਪਲ ਵਿਜੇ ਕਪੂਰ ਨੂੰ ਸਨਮਾਨਿਤ ਕੀਤਾ ਗਿਆ।
ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ-2 ਵਜੇ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਨੇ ਪੰਜਾਬ ਸਰਕਾਰ ਵੱਲੋਂ ਮਿਲੇ ਰਾਜ ਪੁਰਸਕਾਰ ਲਈ ਪ੍ਰਿੰਸੀਪਲ ਵਿਜੇ ਕਪੂਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪ੍ਰਿੰਸੀਪਲ ਵਿਜੇ ਕਪੂਰ ਨੇ ਰਾਜ ਪੱਧਰ ‘ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਹ ਬਹੁਤ ਮਿਹਨਤੀ ਪ੍ਰਿੰਸੀਪਲ ਹਨ। ਸਟੇਟ ਐਵਾਰਡੀ ਪ੍ਰਿੰਸੀਪਲ ਵਿਜੇ ਕਪੂਰ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਦੇ ਖਿਡਾਰੀਆਂ ਨੇ ਕਈ ਵਾਰ ਰਾਜ/ਰਾਸ਼ਟਰੀ ਪੱਧਰ ‘ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਾਰੇ ਸਟਾਫ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
