ਪਟਿਆਲਾ: ਪੀ.ਆਰ.ਟੀ.ਸੀ ਦੀ ਬੱਸ ਹਾਦਸਾਗ੍ਰਸਤ, ਡਰਾਈਵਰ ਦੀ ਹੋਈ ਸੱਟ, ਮੌਕੇ ‘ਤੇ ਹੀ ਮੌਤ, ਪਟਿਆਲਾ ਤੋਂ ਦੇਵੀਗੜ੍ਹ ਰੋਡ ‘ਤੇ ਪੀ.ਆਰ.ਟੀ.ਸੀ. ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਬੱਸ ਚਾਲਕ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਬੱਸ ਪਟਿਆਲਾ ਦੇ ਦੇਵੀਗੜ੍ਹ ਤੋਂ ਅੰਬਾਲਾ ਜਾ ਰਹੀ ਸੀ। ਇਸ ਦੌਰਾਨ ਬੱਸ ਸੰਨੀ ਐਨਕਲੇਵ ਨੇੜੇ ਪਲਟ ਗਈ ਅਤੇ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚ ਜਾ ਡਿੱਗੀ। ਮੌਕੇ ’ਤੇ ਪੁੱਜੇ ਪੀ.ਆਰ.ਟੀ.ਸੀ. ਇੰਸਪੈਕਟਰ ਗੁਰਨਾਇਬ ਸਿੰਘ ਨੇ ਦੱਸਿਆ ਕਿ ਖ਼ਦਸ਼ਾ ਹੈ ਕਿ ਹਾਦਸਾ ਆ ਰਹੀ ਬੱਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਵਾਪਰਿਆ ਹੈ। ਜਦਕਿ ਪੀਆਰਟੀਸੀ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਡਰਾਈਵਰ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।