ਪਟਿਆਲਾ: ਪੀ.ਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੇ ਵਿਦਿਆਰਥੀ ਆਦਿਤਿਆ ਵਰਮਾ ਨੇ 10ਵੀਂ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ।

ਪਟਿਆਲਾ: ਪੀ.ਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੇ ਵਿਦਿਆਰਥੀ ਆਦਿਤਿਆ ਵਰਮਾ ਨੇ 10ਵੀਂ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ।

ਪਟਿਆਲਾ: ਪੀ.ਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੇ ਵਿਦਿਆਰਥੀ ਆਦਿਤਿਆ ਵਰਮਾ ਨੇ 10ਵੀਂ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ।

– ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਦਾ ਸਨਮਾਨ

ਪਟਿਆਲਾ, 12 ਮਈ:

ਪੀ.ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਪਟਿਆਲਾ ਵਿਖੇ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਦਸਵੀਂ ਜਮਾਤ ਦੇ ਵਿਦਿਆਰਥੀ ਅਦਿੱਤਿਆ ਵਰਮਾ ਪੁੱਤਰ ਸ਼੍ਰੀ ਵਿਕਰਾਂਤ ਵਰਮਾ ਨੇ 96.92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ ਵਿੱਚ ਥਾਂ ਬਣਾਈ ਅਤੇ ਪਟਿਆਲਾ ਜ਼ਿਲ੍ਹੇ ਵਿੱਚੋਂ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਖੁਸ਼ੀ ਸਾਂਝੀ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਵਰਮਾ ਨੇ ਕਿਹਾ ਕਿ ਵਿਦਿਆਰਥੀ ਅਦਿੱਤਿਆ ਵਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿੱਚ ਆ ਕੇ ਇਲਾਕੇ, ਸੰਸਥਾ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਵਿਦਿਆਰਥੀ ਦਾ ਮਨੋਬਲ ਵਧਾਉਣ ਲਈ ਉਸ ਨੂੰ ਹਾਰ ਪਾ ਕੇ ਸਵਾਗਤ ਕੀਤਾ ਅਤੇ ਸਮੂਹ ਸਟਾਫ਼ ਨੇ ਕੇਕ ਕੱਟ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਵਿਦਿਆਰਥੀ ਅਦਿੱਤਿਆ ਵਰਮਾ ਦੀ ਸਫ਼ਲਤਾ ਦਾ ਜਸ਼ਨ ਮਨਾਉਂਦੇ ਹੋਏ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਢੋਲ ਦੀ ਤਾਜ ‘ਤੇ ਭੰਗੜਾ ਪਾਇਆ ਅਤੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਦੀ ਅਗਵਾਈ ‘ਚ ਇਲਾਕਾ ਨਿਵਾਸੀਆਂ ਨੇ ਅਦਿੱਤਿਆ ਵਰਮਾ ਨੂੰ ਵਧਾਈ ਦਿੱਤੀ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੀ ਸੀਨੀਅਰ ਲੈਕਚਰਾਰ ਦਮਨਪ੍ਰੀਤ ਕੌਰ, ਸੁਖਜੀਤ ਕੌਰ ਕਲਾਸ ਇੰਚਾਰਜ ਮੈਡਮ ਕੁਸਮ ਰਾਣੀ, ਭੁਪਿੰਦਰ ਸਿੰਘ, ਜਰਨੈਲ ਸਿੰਘ, ਰਜਨੀ ਭਾਰਗਵ, ਅਮਰਜੀਤ ਵਾਲੀਆ ਅਮਨਦੀਪ ਕੌਰ, ਸੰਤੋਸ਼ ਰਾਣੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Leave a Reply

Your email address will not be published. Required fields are marked *