ਪਟਿਆਲਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪਟਿਆਲਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕੀਤੀ, ਨਾਰਕੋਟਿਕਸ ਸੈੱਲ ਪਟਿਆਲਾ ਨੇ ਆਬਕਾਰੀ ਵਿਭਾਗ ਦੇ ਸਹਿਯੋਗ ਨਾਲ ਇੱਕ ਟਰੱਕ ਦੀ ਚੈਕਿੰਗ ਕਰਕੇ ਟਰਾਮਾਡੋਲ ਬ੍ਰਾਂਡ ਦੀਆਂ 90,000 ਪਾਬੰਦੀਸ਼ੁਦਾ ਮਨੋਰੋਗ ਦੀਆਂ ਗੋਲੀਆਂ ਬਰਾਮਦ ਕੀਤੀਆਂ, ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।