ਪਟਿਆਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਜਨਤਕ ਥਾਵਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਪਟਿਆਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਜਨਤਕ ਥਾਵਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਪਟਿਆਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਜਨਤਕ ਥਾਵਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਪਟਿਆਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ।

– ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ਵਿੱਚ 50 ਟੀਮਾਂ ਨੇ ਇੱਕੋ ਸਮੇਂ ਜ਼ਿਲ੍ਹੇ ਵਿੱਚ 38 ਥਾਵਾਂ ਦੀ ਤਲਾਸ਼ੀ ਲਈ।

– ਐਨਡੀਪੀਐਸ ਤੇ ਆਬਕਾਰੀ ਐਕਟ ਤਹਿਤ 8 ਕੇਸ ਦਰਜ, 7 ਗ੍ਰਿਫ਼ਤਾਰ

– ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਪੁਲਿਸ ਦਾ ਫਰਜ਼ : ਈਸ਼ਵਰ ਸਿੰਘ

ਪਟਿਆਲਾ, 9 ਅਕਤੂਬਰ:

ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ 38 ਥਾਵਾਂ ‘ਤੇ ਨਾਕਾਬੰਦੀ ਅਤੇ ਸਰਚ ਅਭਿਆਨ (ਕਾਸੋ) ਚਲਾਇਆ ਗਿਆ। ਇਸ ਮੌਕੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਡਾ ਨਾਨਕ ਸਿੰਘ ਵੀ ਮੌਜੂਦ ਸਨ।

ਪਟਿਆਲਾ ਰੇਲਵੇ ਸਟੇਸ਼ਨ ‘ਤੇ ਪੁਲਿਸ ਟੀਮ ਦੀ ਅਗਵਾਈ ਕਰ ਰਹੇ ਵਿਸ਼ੇਸ਼ ਡੀਜੀਪੀ ਈਸ਼ਵਰ ਸਿੰਘ ਨੇ ਦੱਸਿਆ ਕਿ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇਹ ਅਪਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਪੁਲੀਸ ਦੀਆਂ 50 ਟੀਮਾਂ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਮਾਲ, ਪਾਰਕਿੰਗ ਏਰੀਆ ਸਮੇਤ ਹਰ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਨਾਲ ਨਜਿੱਠਣ ਅਤੇ ਅਮਨ-ਕਾਨੂੰਨ ਦੀ ਬਿਹਤਰੀ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਇਸ ਸਰਚ ਅਭਿਆਨ ਦੌਰਾਨ ਐੱਨਡੀਪੀਐੱਸ ਅਤੇ ਆਬਕਾਰੀ ਐਕਟ ਤਹਿਤ 8 ਕੇਸ ਦਰਜ ਕੀਤੇ ਗਏ ਹਨ ਅਤੇ 7 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਅਪਰਾਧ ਨੂੰ ਨੱਥ ਪਾਉਣ ਲਈ ਪਛਾਣੇ ਗਏ ਹੌਟਸਪੌਟ ਖੇਤਰਾਂ ਵਿੱਚ ਨਾਕਾਬੰਦੀ, ਪੈਦਲ ਗਸ਼ਤ ਅਤੇ ਪੀਸੀਆਰ ਵਾਹਨਾਂ ਦੀ ਗਸ਼ਤ ਵਧਾਈ ਜਾ ਰਹੀ ਹੈ ਅਤੇ ਸੀਸੀਟੀਵੀ ਨਿਗਰਾਨੀ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਵਿੱਦਿਅਕ ਅਦਾਰਿਆਂ ਨੇੜੇ ਨਸ਼ਿਆਂ ਦੀ ਵਿੱਕਰੀ ‘ਤੇ ਰੋਕ ਲਗਾ ਕੇ ਅਤੇ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਵੱਡੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਨੱਕ ਤੋੜਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਸੂਬੇ ਵਿੱਚ ਭਾਈਚਾਰਕ ਸ਼ਮੂਲੀਅਤ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਪੰਜਾਬ ਵਿੱਚ ਸਰਗਰਮ ਅਤੇ ਤੁਰੰਤ ਪੁਲਿਸ ਰਣਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਦਾ ਭਰੋਸਾ ਪੁਲਿਸ ‘ਤੇ ਬਣਿਆ ਰਹੇ।

ਡੀਆਈਜੀ ਮਨਦੀਪ ਸਿੰਘ ਅਤੇ ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ 121 ਧਾਰਮਿਕ ਸਥਾਨਾਂ, 5 ਰੇਲਵੇ ਸਟੇਸ਼ਨਾਂ, 9 ਬੱਸ ਸਟੈਂਡਾਂ ਅਤੇ 55 ਹੋਟਲਾਂ ਅਤੇ ਸਰਾਵਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 26 ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਨਾਕੇ ਲਗਾਏ ਗਏ ਹਨ ਅਤੇ ਪੁਰਾਣੇ ਅਪਰਾਧਿਕ ਰਿਕਾਰਡ ਵਾਲੇ 190 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ।

ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ 80 ਬੋਤਲਾਂ ਹਰਿਆਣਾ ਸ਼ਰਾਬ, 10 ਗ੍ਰਾਮ ਨਸ਼ੀਲਾ ਪਾਊਡਰ ਅਤੇ 50 ਗ੍ਰਾਮ ਹੋਰ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਨਡੀਪੀਐਸ ਐਕਟ ਤਹਿਤ ਚਾਰ ਅਤੇ ਆਬਕਾਰੀ ਐਕਟ ਤਹਿਤ ਚਾਰ ਕੇਸ ਦਰਜ ਕਰਕੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 20 ਵਾਹਨ ਵੀ ਜ਼ਬਤ ਕੀਤੇ ਗਏ ਹਨ।

Leave a Reply

Your email address will not be published. Required fields are marked *