ਪਟਿਆਲਾ: ਪੰਜਾਬੀ ਯੂਨੀਵਰਸਿਟੀ ਸੈਂਟਰ ਫਾਰ ਐਮਰਜਿੰਗ ਐਂਡ ਇਨੋਵੇਟਿਵ ਟੈਕਨਾਲੋਜੀ, ਮੋਹਾਲੀ ਨੇ ਸਿਲਵਰ ਜੁਬਲੀ ਮਨਾਈ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਸੈਂਟਰ ਫਾਰ ਐਮਰਜਿੰਗ ਐਂਡ ਇਨੋਵੇਟਿਵ ਟੈਕਨਾਲੋਜੀ, ਮੋਹਾਲੀ ਨੇ ਸਿਲਵਰ ਜੁਬਲੀ ਮਨਾਈ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਸੈਂਟਰ ਫਾਰ ਐਮਰਜਿੰਗ ਐਂਡ ਇਨੋਵੇਟਿਵ ਟੈਕਨਾਲੋਜੀ, ਮੋਹਾਲੀ ਨੇ ਸਿਲਵਰ ਜੁਬਲੀ ਮਨਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਪੰਜਾਬ ਦਾ ਤਕਨਾਲੋਜੀ ਦੇ ਖੇਤਰ ਵਿੱਚ ਅੱਗੇ ਆਉਣਾ ਬਹੁਤ ਜ਼ਰੂਰੀ ਹੈ: ਕੁਲਤਾਰ ਸਿੰਘ ਸੰਧਵਾਂ

ਜੇ ਅਸੀਂ ਸਮੇਂ ਦੇ ਨਾਲ ਨਾ ਚੱਲੇ ਤਾਂ ਪਿੱਛੇ ਰਹਿ ਜਾਵਾਂਗੇ: ਵਾਈਸ-ਚਾਂਸਲਰ ਡਾ: ਜਗਦੀਪ ਸਿੰਘ

ਪਟਿਆਲਾ, 3 ਨਵੰਬਰ

ਪੰਜਾਬੀ ਯੂਨੀਵਰਸਿਟੀ ਸੈਂਟਰ ਫਾਰ ਐਮਰਜਿੰਗ ਐਂਡ ਇਨੋਵੇਟਿਵ ਟੈਕਨਾਲੋਜੀ, ਮੋਹਾਲੀ ਨੇ ਆਪਣੀ 25ਵੀਂ ਵਰ੍ਹੇਗੰਢ ‘ਤੇ ਸਿਲਵਰ ਜੁਬਲੀ ਸਮਾਗਮ ਦਾ ਆਯੋਜਨ ਕੀਤਾ। ਪਟਿਆਲਾ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿੱਚ ਹੋਏ ਇਸ ਸਮਾਗਮ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਨੂੰ ਵਧਾਈ ਦਿੱਤੀ। ਇਸ ਕੇਂਦਰ ਦੇ ਹਵਾਲੇ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਤਕਨਾਲੋਜੀ ਦੇ ਖੇਤਰ ਵਿੱਚ ਅੱਗੇ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੀ

ਤਕਨਾਲੋਜੀ ਨਾਲ ਸਬੰਧਤ ਅਜਿਹੇ ਕੇਂਦਰਾਂ ਦੀ ਸਫ਼ਲਤਾ ਪੰਜਾਬ ਦੇ ਭਵਿੱਖ ਨਾਲ ਜੁੜੀ ਹੋਈ ਹੈ। ਅਜਿਹੀਆਂ ਸੰਸਥਾਵਾਂ ਦੀ ਕਾਰਗੁਜ਼ਾਰੀ ਜਿੰਨੀ ਬਿਹਤਰ ਹੋਵੇਗੀ, ਪੰਜਾਬ ਦਾ ਭਵਿੱਖ ਓਨਾ ਹੀ ਉੱਜਵਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗਿਆਨ ਦੀ ਧਰਤੀ ਹੈ। ਇਸ ਧਰਤੀ ਦੇ ਇਤਿਹਾਸ ਤੋਂ ਸਬਕ ਲੈਂਦਿਆਂ ਸਾਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਪੁਲਾਂਘ ਪੁੱਟਣੀ ਚਾਹੀਦੀ ਹੈ।

ਵਾਈਸ-ਚਾਂਸਲਰ ਡਾ: ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਕੇਂਦਰ ਦੇ 25 ਸਾਲ ਪੂਰੇ ਹੋਣ ਤੋਂ ਬਾਅਦ ਹੁਣ ਇਸ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ | 25 ਸਾਲਾਂ ਬਾਅਦ, ਕੇਂਦਰ ਹੁਣ ਅਗਲੇ ਪੜਾਅ ਵਿੱਚ ਦਾਖਲ ਹੋਵੇਗਾ ਜਿੱਥੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਖੇਤਰਾਂ ਵਿੱਚ ਹੋਰ ਸਫਲਤਾਵਾਂ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਦੇ ਹਾਣੀ ਬਣ ਕੇ ਗਿਆਨ ਦੇ ਨਵੇਂ ਖੇਤਰਾਂ ਵਿੱਚ ਆਪਣੇ ਨਵੇਂ ਮੌਕੇ ਲੱਭਣੇ ਪੈਣਗੇ। ਜੇ ਅਸੀਂ ਸਮੇਂ ਦੇ ਨਾਲ ਨਹੀਂ ਚੱਲੇ, ਤਾਂ ਅਸੀਂ ਮੁਕਾਬਲੇ ਵਿੱਚ ਪਿੱਛੇ ਰਹਿ ਜਾਵਾਂਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੇਂਦਰ ਹੁਣ ਆਪਣੇ ਅਗਲੇ ਪੜਾਅ ਵਿੱਚ ਵੱਡੀਆਂ ਪ੍ਰਾਪਤੀਆਂ ਕਰੇਗਾ।

ਡੀਨ ਅਕਾਦਮਿਕ ਮਾਮਲੇ ਪ੍ਰੋ: ਜਸਵਿੰਦਰ ਸਿੰਘ ਬਰਾੜ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਇਸ ਕੇਂਦਰ ਦੀ ਮਹੱਤਤਾ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੇ ਮੁੱਖ ਕੈਂਪਸ ਦੇ ਨਾਲ-ਨਾਲ ਅਜਿਹੇ ਸਾਰੇ ਕੇਂਦਰਾਂ ਰਾਹੀਂ ਸਿੱਖਿਆ ਦੇ ਪ੍ਰਸਾਰ ਦਾ ਵਧੀਆ ਕੰਮ ਕਰ ਰਹੀ ਹੈ।

ਇਸ ਮੌਕੇ ਵਿੱਤ ਅਫ਼ਸਰ ਡਾ: ਪ੍ਰਮੋਦ ਅਗਰਵਾਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |

ਇਸ ਸੈਂਟਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਅਮਨਦੀਪ ਵਰਮਾ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਸ਼ਵਿੰਦਰ ਫੂਲਕਾ ਨੇ ਕੇਂਦਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।

ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗੀਤ, ਗਜ਼ਲ, ਕਵਿਤਾ ਆਦਿ ਵੱਖ-ਵੱਖ ਕਲਾਤਮਕ ਪੇਸ਼ਕਾਰੀਆਂ ਪੇਸ਼ ਕੀਤੀਆਂ।

Leave a Reply

Your email address will not be published. Required fields are marked *