ਪਟਿਆਲਾ (ਪੱਤਰ ਪ੍ਰੇਰਕ): ਅੱਜ ਤੀਜੇ ਦਿਨ ‘ਚੱਕ ਨਾਨਕੀ ਤੇ ਸ੍ਰੀ ਆਨੰਦਪੁਰ ਸਾਹਿਬ’ ਬਾਰੇ ਦੱਸਦਿਆਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਵਿਰਾਸਤ ਨਾਲ ਜੋੜਿਆ ਗਿਆ।

ਪਟਿਆਲਾ, 12 ਨਵੰਬਰ:

ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਵਿਰਾਸਤ ਨਾਲ ਜੋੜਦਿਆਂ ‘ਚੱਕ ਨਾਨਕੀ ਅਤੇ ਸ੍ਰੀ ਅਨੰਦਪੁਰ ਸਾਹਿਬ’ ਬਾਰੇ ਜਾਣਕਾਰੀ ਦਿੱਤੀ ਗਈ।

ਸਵੇਰ ਦੀ ਸਭਾ ਮੌਕੇ ਤੀਸਰੇ ਦਿਨ ਦਾ ਲੈਕਚਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਉਲੀਕੀ ਗਈ 15 ਰੋਜ਼ਾ ਵਿੱਦਿਅਕ ਪਾਠਕ੍ਰਮ ਦੀ ਯੋਜਨਾ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਵਸਾਉਣ ਬਾਰੇ ਸੀ।

ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ਹੀਦੀ ਦਿਵਸ ਸਬੰਧੀ ਭੇਜੀ ਗਈ ਲੈਕਚਰ ਲੜੀ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਚੱਕ ਨਾਨਕੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਗੁਰੂ ਸਾਹਿਬ ਦੀ ਵਡਮੁੱਲੀ ਵਿਰਾਸਤ ਨਾਲ ਜੋੜਿਆ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਾਤਾ ਗੁਜਰੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਸਮੇਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਲੈਕਚਰ ਲੜੀ 27 ਨਵੰਬਰ ਤੱਕ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਵੇਰ ਦੀ ਸਭਾ ਵਿੱਚ ਸਮੂਹ ਅਧਿਆਪਕ ਅਤੇ ਵਿਦਿਆਰਥੀ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਵੱਡਾ ਅਤੇ ਸ਼ਲਾਘਾਯੋਗ ਉਪਰਾਲਾ ਹੈ।

Leave a Reply

Your email address will not be published. Required fields are marked *