Site icon Geo Punjab

ਪਟਿਆਲਾ: ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨੂੰ ਬੱਸ ਨੇ ਮਾਰੀ ਟੱਕਰ, 2 ਦੀ ਮੌਤ


ਪਟਿਆਲਾ: ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨੂੰ ਬੱਸ ਨੇ ਮਾਰੀ ਟੱਕਰ, ਪਟਿਆਲਾ ਸਰਹਿੰਦ ਰੋਡ ‘ਤੇ ਵਾਪਰਿਆ ਹਾਦਸਾ, 2 ਦੀ ਮੌਤ 2 ਦੀ ਮੌਤ, 1 ਜ਼ਖਮੀ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫ਼ਤਾਰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਨਰਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਗੁਰਮੇਲ ਸਿੰਘ ਅਤੇ ਭਜਨ ਸਿੰਘ ਜ਼ਖ਼ਮੀ ਹੋ ਗਏ। ਉਸ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਗੁਰਮੇਲ ਸਿੰਘ ਦੀ ਵੀ ਅੱਜ ਮੌਤ ਹੋ ਗਈ। ਸਰਹਿੰਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੋਰਚਰੀ ‘ਚ ਰਖਵਾਇਆ ਹੈ।

Exit mobile version