Site icon Geo Punjab

ਪਟਿਆਲਾ: ਫੌਜ ਵਿੱਚ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਦੀਆਂ ਅਸਾਮੀਆਂ ਲਈ ਅਪਲਾਈ ਕਰੋ


ਪਟਿਆਲਾ: ਫੌਜ ਵਿੱਚ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਦੀਆਂ ਅਸਾਮੀਆਂ ਲਈ ਅਪਲਾਈ ਕਰੋ ਪਟਿਆਲਾ, 18 ਅਕਤੂਬਰ: ਭਾਰਤੀ ਫੌਜ ਵਿੱਚ ਜੂਨੀਅਰ ਕਮਿਸ਼ਨਡ ਅਫਸਰ (ਧਾਰਮਿਕ ਅਧਿਆਪਕ) ਦੀ ਭਰਤੀ ਲਈ ਰੈਲੀ 1 ਤੋਂ 5 ਦਸੰਬਰ ਤੱਕ ਕਰਵਾਈ ਜਾ ਰਹੀ ਹੈ। ਇਸ ਸਬੰਧੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਇਹ ਭਰਤੀ ਰੈਲੀ ਜਲੰਧਰ ਛਾਉਣੀ ਸਥਿਤ ਆਰਮੀ ਪਬਲਿਕ ਸਕੂਲ ਦੇ ਪ੍ਰਾਇਮਰੀ ਵਿੰਗ ਦੀ ਗਰਾਊਂਡ ਵਿੱਚ ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਵਿਖੇ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਰੈਲੀ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਬੁਲਾਰੇ ਨੇ ਦੱਸਿਆ ਕਿ ਜੋ ਯੋਗ ਉਮੀਦਵਾਰ ਸ਼ਾਮਲ ਹੋਣਾ ਚਾਹੁੰਦੇ ਹਨ ਉਹ ਰੈਲੀ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਆਨਲਾਈਨ ਰਜਿਸਟ੍ਰੇਸ਼ਨ 8 ਅਕਤੂਬਰ ਤੋਂ ਸ਼ੁਰੂ ਹੋ ਗਈ ਹੈ ਜੋ 6 ਨਵੰਬਰ ਤੱਕ ਜਾਰੀ ਰਹੇਗੀ।ਉਨ੍ਹਾਂ ਦੱਸਿਆ ਕਿ ਰਜਿਸਟਰਡ ਉਮੀਦਵਾਰਾਂ ਨੂੰ ਐਡਮਿਟ ਕਾਰਡ ਈਮੇਲ ਰਾਹੀਂ ਭੇਜੇ ਜਾਣਗੇ, ਜਿਸ ਵਿੱਚ ਭਰਤੀ ਰੈਲੀ ਦੀ ਮਿਤੀ ਅਤੇ ਸਮਾਂ ਦੱਸਿਆ ਜਾਵੇਗਾ। ਫੌਜ ਦੇ ਉੱਚ ਅਧਿਕਾਰੀਆਂ ਨੇ ਚਾਹਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧੋਖੇਬਾਜ਼ਾਂ ਅਤੇ ਵਿਚੋਲਿਆਂ ਦੇ ਜਾਲ ਵਿਚ ਨਾ ਆਉਣ ਅਤੇ ਨਸ਼ਿਆਂ ਦੀ ਵਰਤੋਂ ਨਾ ਕਰਨ।

Exit mobile version