ਪਟਿਆਲਾ : ਮਾਤਾ ਕੁਸਲਿਆ ਨਰਸਿੰਗ ਸਕੂਲ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ

ਪਟਿਆਲਾ : ਮਾਤਾ ਕੁਸਲਿਆ ਨਰਸਿੰਗ ਸਕੂਲ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ

ਪਟਿਆਲਾ : ਮਾਤਾ ਕੁਸਲਿਆ ਨਰਸਿੰਗ ਸਕੂਲ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ

ਨਰਸਿੰਗ ਸਕੂਲ ਮਾਤਾ ਕੁਸਲਿਆ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ

ਪਟਿਆਲਾ 12 ਮਈ () ਅੱਜ ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਅਤੇ ਮੈਡੀਕਲ ਸੁਪਰਡੈਂਟ ਐਮ.ਕੇ.ਐਚ ਡਾ: ਵਿਕਾਸ ਗੋਇਲ ਦੀ ਅਗਵਾਈ ਹੇਠ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਬੋਲਦਿਆਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿਚ ਨਰਸਾਂ ਦਾ ਅਹਿਮ ਯੋਗਦਾਨ ਹੁੰਦਾ ਹੈ | ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਉਹ ਆਪਣੀ ਜਾਨ ਦਾਅ ‘ਤੇ ਲਾ ਕੇ ਦਿਨ ਰਾਤ ਮਰੀਜ਼ਾਂ ਦੀ ਸੇਵਾ ਕਰਦੇ ਹਨ। ਉਨ੍ਹਾਂ ਦਾ ਸਮਰਪਣ ਅਤੇ ਨਿਰਸਵਾਰਥ ਸੇਵਾ ਮਨੁੱਖਤਾ ਲਈ ਇੱਕ ਮਿਸਾਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਰਸਿੰਗ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਵਸ ਹਰ ਸਾਲ ਨਰਸਾਂ ਦੇ ਯੋਗਦਾਨ ਨੂੰ ਯਾਦ ਕਰਨ ਅਤੇ ਉਨ੍ਹਾਂ ਦੇ ਕੰਮ ਪ੍ਰਤੀ ਸਨਮਾਨ ਪ੍ਰਗਟ ਕਰਨ ਲਈ ਮਨਾਇਆ ਜਾਂਦਾ ਹੈ। ਦੱਸਣਯੋਗ ਹੈ ਕਿ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਹੈ। ਇਸ ਤੋਂ ਇਲਾਵਾ ਡੇਂਗੂ ਮੁਹਿੰਮਾਂ ਅਤੇ ਹਸਪਤਾਲਾਂ ਵਿੱਚ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਰਚਨਾ, ਪਿ੍ੰਸੀਪਲ ਸੁਰਿੰਦਰ ਕੌਰ, ਨਰਸਿੰਗ ਟਿਊਟਰ ਅਤੇ ਨਰਸਿੰਗ ਵਿਦਿਆਰਥਣਾਂ ਵੀ ਹਾਜ਼ਰ ਸਨ |

Leave a Reply

Your email address will not be published. Required fields are marked *