ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਹਵਾਬਾਜ਼ੀ ਉਦਯੋਗ ਦਾ ਹੱਬ ਬਣ ਜਾਵੇਗਾ; ਪਟਿਆਲਾ ਫਲਾਇੰਗ ਕਲੱਬ ਵਿਖੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ

ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਹਵਾਬਾਜ਼ੀ ਉਦਯੋਗ ਦਾ ਹੱਬ ਬਣ ਜਾਵੇਗਾ; ਪਟਿਆਲਾ ਫਲਾਇੰਗ ਕਲੱਬ ਵਿਖੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ

ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਹਵਾਬਾਜ਼ੀ ਉਦਯੋਗ ਦਾ ਹੱਬ ਬਣ ਜਾਵੇਗਾ; ਪਟਿਆਲਾ ਫਲਾਇੰਗ ਕਲੱਬ ਵਿਖੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ

-ਪੰਜਾਬ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਲੋੜਾਂ ਅਨੁਸਾਰ ਨੌਜਵਾਨਾਂ ਨੂੰ ਮਿਆਰੀ, ਸਸਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਪਾਇਲਟ ਸਿਖਲਾਈ ਨੂੰ ਕਿਫਾਇਤੀ ਬਣਾ ਕੇ ਪੰਜਾਬ ਨੇ ਹਵਾਬਾਜ਼ੀ ਕਰੀਅਰ ‘ਤੇ ਅਮੀਰਾਂ ਦੀ ਅਜਾਰੇਦਾਰੀ ਨੂੰ ਤੋੜਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

– ਕਿਸਾਨਾਂ, ਦੁਕਾਨਦਾਰਾਂ ਅਤੇ ਅਧਿਆਪਕਾਂ ਦੇ ਬੱਚੇ ਹੁਣ ਪਟਿਆਲਾ ਫਲਾਇੰਗ ਕਲੱਬ ਰਾਹੀਂ ਉੱਚੀ ਉਡਾਣ ਦਾ ਸੁਪਨਾ ਲੈ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਪੰਜਾਬ ਸਰਕਾਰ ਇੱਕ ਹਵਾਬਾਜ਼ੀ ਈਕੋ-ਸਿਸਟਮ ਬਣਾ ਰਹੀ ਹੈ, ਜੋ ਨੌਕਰੀਆਂ ਦੇਣ ਵਾਲੇ ਨੌਜਵਾਨ ਪੈਦਾ ਕਰ ਰਹੀ ਹੈ, ਨੌਕਰੀ ਲੱਭਣ ਵਾਲੇ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ, 20 ਦਸੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਹਵਾਬਾਜ਼ੀ ਖੇਤਰ ਵਿੱਚ ਇੱਕ ਹੱਬ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਲੋੜਾਂ ਅਨੁਸਾਰ ਨੌਜਵਾਨਾਂ ਨੂੰ ਸਸਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ।

ਅੱਜ ਇੱਥੇ ਸਿਖਿਆਰਥੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਫਲਾਇੰਗ ਕਲੱਬ ਵਿਖੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜਨੀਅਰਿੰਗ ਕਾਲਜ ਦੇ 32 ਸਿਖਿਆਰਥੀ ਪਾਇਲਟਾਂ ਅਤੇ 72 ਵਿਦਿਆਰਥੀਆਂ ਨਾਲ ਚਰਚਾ ਸੈਸ਼ਨ ਵਿੱਚ ਸ਼ਾਮਲ ਹੋ ਕੇ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ ਵਿੱਚੋਂ ਜ਼ਿਆਦਾਤਰ ਹਵਾਬਾਜ਼ੀ ਖੇਤਰ ਵਿੱਚ ਦਾਖ਼ਲ ਹੋਣ ਵਾਲੇ ਉਨ੍ਹਾਂ ਦੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਾਈਵੇਟ ਅਦਾਰਿਆਂ ਵਿੱਚ ਕਮਰਸ਼ੀਅਲ ਪਾਇਲਟ ਬਣਨ ’ਤੇ 40-45 ਲੱਖ ਰੁਪਏ ਦਾ ਖਰਚਾ ਆਉਂਦਾ ਹੈ, ਜਦਕਿ ਪਟਿਆਲਾ ਫਲਾਇੰਗ ਕਲੱਬ ਵਿੱਚ 22-25 ਲੱਖ ਰੁਪਏ ਫੀਸ ਛੱਡ ਕੇ 50 ਫੀਸਦੀ ਦੇ ਕਰੀਬ ਸਬਸਿਡੀ ਦਿੱਤੀ ਜਾਂਦੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੀਸਾਂ ਵਿੱਚ ਕਰੀਬ 20 ਲੱਖ ਰੁਪਏ ਦੀ ਕਟੌਤੀ ਨਾਲ ਹੁਣ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਨੌਜਵਾਨ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਐਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ‘ਏਵੀਏਸ਼ਨ ਮਿਊਜ਼ੀਅਮ’ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਇਸ ਮਿਊਜ਼ੀਅਮ ਵਿੱਚ ਮਿਗ ਜਹਾਜ਼, ਦੂਜੀ ਪੀੜ੍ਹੀ ਦੇ ਹੈਲੀਕਾਪਟਰ, ਸਿਮੂਲੇਟਰ ਅਤੇ ਹਵਾਬਾਜ਼ੀ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ, ਜੋ ਵਿਦਿਆਰਥੀਆਂ ਅਤੇ ਜਨਤਾ ਨੂੰ ਵਡਮੁੱਲੀ ਜਾਣਕਾਰੀ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ। ਮੁੱਖ ਮੰਤਰੀ ਨੇ ਇਸ ਮੌਕੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਨਵੀਂ ਵੈੱਬਸਾਈਟ dca.punjab.gov.in ਨੂੰ ਵੀ ਲਾਂਚ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸਟੇਟ ਐਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ ਵਿੱਚ ਉੱਡਣ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਪਾਇਲਟ ਬਣਨ ਦੀ ਸਿਖਲਾਈ ਸਿਰਫ਼ ਅਮੀਰ ਲੋਕਾਂ ਲਈ ਹੀ ਸੰਭਵ ਸੀ ਪਰ ਸਰਕਾਰ ਦੇ ਸਹਿਯੋਗ ਅਤੇ ਸਬਸਿਡੀ ਨਾਲ ਪੰਜਾਬ ਨੇ ਪਟਿਆਲਾ ਫਲਾਇੰਗ ਕਲੱਬ ਰਾਹੀਂ ਅਜਿਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਲਾਇੰਗ ਕਲੱਬ ਦੀ ਸਥਾਪਨਾ ਸਾਲ 1965 ਵਿੱਚ ਕੀਤੀ ਗਈ ਸੀ ਅਤੇ ਇਹ 253 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਨਾਲ ਇਹ ਭਾਰਤ ਦੇ ਸਭ ਤੋਂ ਵੱਡੇ ਹਵਾਬਾਜ਼ੀ ਸਿਖਲਾਈ ਕੈਂਪਸ ਵਿੱਚੋਂ ਇੱਕ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਦੇਸ਼ ਭਰ ਵਿੱਚ ਸੱਤਵੇਂ ਸਥਾਨ ‘ਤੇ ਹੈ ਅਤੇ ਕਲੱਬ ਇਸ ਵੇਲੇ ਸੱਤ ਸਿਖਲਾਈ ਜਹਾਜ਼ ਚਲਾ ਰਿਹਾ ਹੈ ਜਿਸ ਵਿੱਚ ਪੰਜ ਸਿੰਗਲ ਇੰਜਣ ਵਾਲੇ ਹਵਾਈ ਜਹਾਜ਼, ਦੋ ਮਲਟੀ ਇੰਜਣ ਵਾਲੇ ਹਵਾਈ ਜਹਾਜ਼ ਅਤੇ ਇੱਕ ਟੈਕਨੇਮ ਪੀ2006 ਟੀ (ਇਟਲੀ ਤੋਂ 5 ਕਰੋੜ ਰੁਪਏ ਵਿੱਚ ਖਰੀਦਿਆ ਗਿਆ ਨਵਾਂ ਜਹਾਜ਼) ਸ਼ਾਮਲ ਹਨ।

Leave a Reply

Your email address will not be published. Required fields are marked *