ਪਟਿਆਲਾ: ਰਿਸ਼ਵਤ ਦੇ ਮਾਮਲੇ ਵਿੱਚ ਹੈੱਡ ਕਾਂਸਟੇਬਲ ਖਿਲਾਫ਼ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਖਿਲਾਫ ਇੱਕ ਆਨਲਾਈਨ ਸ਼ਿਕਾਇਤ ਪ੍ਰਾਪਤ ਕਰਕੇ ਵਿਜੀਲੈਂਸ ਨੇ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਪਟਿਆਲਾ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਵਾਲੇ ਹੌਲਦਾਰ ਨੂੰ ਕਾਬੂ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਲੇ ਦੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮੁਲਾਜ਼ਮ ਪੁਲੀਸ ਚੌਕੀ ਕਾਲਾਝਰ, ਥਾਣਾ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਦੇ ਖਿਲਾਫ ਸ਼ਿਕਾਇਤਕਰਤਾ ਪੱਪੂ ਸਿੰਘ ਵਾਸੀ ਪਿੰਡ ਬਾਗੜੀ, ਜਿਲਾ ਮਾਲੇਰਕੋਟਲਾ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਉਕਤ ਹੌਲਦਾਰ ਹਰਮਨਜੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਕਿਸੇ ਮਾਮਲੇ ‘ਚ ਮਦਦ ਕਰਨ ਦੇ ਬਹਾਨੇ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਪੇਸ਼ ਤੱਥਾਂ ਅਤੇ ਸਬੂਤਾਂ ਦੀ ਘੋਖ ਕਰਨ ਉਪਰੰਤ ਉਕਤ ਪੁਲਿਸ ਅਧਿਕਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਬਿਊਰੋ ਦੇ ਥਾਣਾ ਸਦਰ ਪਟਿਆਲਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। .