25 ਅਗਸਤ ਤੱਕ ਸ਼ਹਿਰੀ ਖੇਤਰ ਵਿੱਚ ਜਾਇਦਾਦਾਂ ਖਰੀਦਣ ਦਾ ਮੌਕਾ ਚੰਡੀਗੜ੍ਹ: ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਨੇ ਆਪਣੇ ਅਧਿਕਾਰ ਖੇਤਰ ਅਧੀਨ ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਰਿਹਾਇਸ਼ੀ ਅਤੇ ਵਪਾਰਕ ਸਾਈਟਾਂ ਦੀ ਈ-ਨਿਲਾਮੀ ਕਰਵਾਈ ਹੈ। ਈ-ਨਿਲਾਮੀ 15 ਅਗਸਤ ਨੂੰ ਸ਼ੁਰੂ ਹੋਈ ਸੀ ਅਤੇ 25 ਅਗਸਤ, 2022 ਨੂੰ ਦੁਪਹਿਰ 3 ਵਜੇ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸ਼ਹਿਰਾਂ ਵਿੱਚ ਆਪਣਾ ਘਰ ਬਣਾਉਣ ਜਾਂ ਕੋਈ ਕਾਰੋਬਾਰ ਸ਼ੁਰੂ ਕਰਨ ਦਾ ਇਹ ਸੁਨਹਿਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਭਾਗ ਲੈਣ ਦੀ ਪ੍ਰਕਿਰਿਆ ਅਤੇ ਸਬੰਧਤ ਜਾਇਦਾਦਾਂ ਬਾਰੇ ਪੂਰੀ ਜਾਣਕਾਰੀ ਈ-ਆਕਸ਼ਨ ਪੋਰਟਲ www.puda.e-auctions.in ‘ਤੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਕੁੱਲ 280 ਜਾਇਦਾਦਾਂ ਉਪਲਬਧ ਹਨ, ਜਿਨ੍ਹਾਂ ਵਿੱਚ ਵਪਾਰਕ ਸੰਪਤੀਆਂ ਵਿੱਚ 58 ਦੁਕਾਨਾਂ, 55 ਬੂਥ, 33 ਐਸ.ਸੀ.ਓਜ਼, 6 ਇੱਕ ਮੰਜ਼ਿਲਾ ਦੁਕਾਨਾਂ ਅਤੇ 3 ਦੁਕਾਨ-ਕਮ-ਫਲੈਟ ਤੋਂ ਇਲਾਵਾ 124 ਰਿਹਾਇਸ਼ੀ ਪਲਾਟ ਅਤੇ ਇੱਕ ਮਕਾਨ ਹੈ। ਵੀ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
