ਚੰਡੀਗੜ੍ਹ, 20 ਅਗਸਤ:
ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਸਥਿਤ ਰਿਹਾਇਸ਼ੀ ਅਤੇ ਵਪਾਰਕ ਸਥਾਨਾਂ ਦੀ ਈ-ਨਿਲਾਮੀ ਕਰ ਰਹੀ ਹੈ। ਨਿਲਾਮੀ 15 ਅਗਸਤ ਨੂੰ ਸ਼ੁਰੂ ਹੋਈ ਸੀ ਅਤੇ ਬੋਲੀ 25 ਅਗਸਤ ਨੂੰ ਦੁਪਹਿਰ 3 ਵਜੇ ਖਤਮ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸ਼ਹਿਰਾਂ ਵਿੱਚ ਆਪਣਾ ਘਰ ਬਣਾਉਣ ਜਾਂ ਕੋਈ ਕਾਰੋਬਾਰ ਸ਼ੁਰੂ ਕਰਨ ਦਾ ਇਹ ਮੌਕਾ ਹੈ।
ਉਨ੍ਹਾਂ ਕਿਹਾ ਕਿ ਈ-ਨਿਲਾਮੀ ਵਿੱਚ ਭਾਗ ਲੈਣ ਲਈ ਸੰਪਤੀਆਂ ਅਤੇ ਪ੍ਰਕਿਰਿਆ ਦਾ ਵੇਰਵਾ ਈ-ਨਿਲਾਮੀ ਪੋਰਟਲ www.puda.e-auctions.in ‘ਤੇ ਉਪਲਬਧ ਹੈ।
ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਲਈ ਕੁੱਲ 280 ਜਾਇਦਾਦਾਂ ਰੱਖੀਆਂ ਗਈਆਂ ਹਨ। ਇਸ ਵਿੱਚੋਂ ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 58 ਦੁਕਾਨਾਂ, 55 ਬੂਥ, 33 ਐਸ.ਸੀ.ਓ., 6 ਸਿੰਗਲ ਸਟੋਰੀ ਦੁਕਾਨਾਂ ਅਤੇ 3 ਦੁਕਾਨ-ਕਮ-ਫਲੈਟ ਤੋਂ ਇਲਾਵਾ 124 ਰਿਹਾਇਸ਼ੀ ਪਲਾਟ ਅਤੇ ਇੱਕ ਮਕਾਨ ਸ਼ਾਮਲ ਹਨ।