ਪਟਿਆਲਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਡਰੋਨ ਸ਼ੋਅ 10 ਸਤੰਬਰ ਨੂੰ ਅਨਾਜ ਮੰਡੀ ਪਟਿਆਲਾ ਵਿਖੇ ਕਰਵਾਇਆ ਜਾਵੇਗਾ – ਡਾ ਬਲਬੀਰ ਸਿੰਘ

– 500 ਡ੍ਰੋਨ ਅਸਮਾਨ ਵਿੱਚ ਰੋਸ਼ਨੀ ਰਾਹੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਨੂੰ ਸਾਕਾਰ ਕਰਨਗੇ – ਸਿਹਤ ਮੰਤਰੀ
– ਪਟਿਆਲਾ ਦੇ ਸਮੁੱਚੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਸ਼ਾਨਦਾਰ ਡਰੋਨ ਸ਼ੋਅ ਨੂੰ ਵੇਖਣ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ ਤਹਿਤ 10 ਸਤੰਬਰ ਦੀ ਸ਼ਾਮ ਨੂੰ ਅਨਾਜ ਮੰਡੀ, ਸਰਹਿੰਦ ਰੋਡ (ਪਟਿਆਲਾ ਦਿਹਾਤੀ) ਵਿਖੇ 500 ਡਰੋਨਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਵਾਇਆ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਆਧੁਨਿਕ ਟੈਕਨੋਲੋਜੀ ਅਤੇ ਲਾਈਟਾਂ ਦੇ ਇਸ ਵਿਲੱਖਣ ਪ੍ਰਦਰਸ਼ਨ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸੰਦੇਸ਼ ਅਤੇ ਮਨੁੱਖਤਾ ਪ੍ਰਤੀ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਸਮਾਨ ਵਿੱਚ ਪੇਸ਼ ਕੀਤਾ ਜਾਵੇਗਾ। ਸ਼ੋਅ ਧਾਰਮਿਕ ਵਿਸ਼ਵਾਸ, ਟੈਕਨੋਲੋਜੀ ਅਤੇ ਸੱਭਿਆਚਾਰ ਦਾ ਸੁੰਦਰ ਮਿਸ਼ਰਣ ਪੇਸ਼ ਕਰੇਗਾ।
ਡਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਵਿਲੱਖਣ ਸਮਾਗਮ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾਂ ਲਈ ਲੋੜੀਂਦੀਆਂ ਤਿਆਰੀਆਂ ਕਰ ਰਿਹਾ ਹੈ।
ਸਿਹਤ ਮੰਤਰੀ ਨੇ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨਾਲ ਸਰਹਿੰਦ ਰੋਡ ਅਨਾਜ ਮੰਡੀ ਦਾ ਦੌਰਾ ਕਰਨ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਇਸ ਯਾਦਗਾਰੀ ਡਰੋਨ ਸ਼ੋਅ ਵਿੱਚ ਸ਼ਾਮਲ ਹੋਣ।

Leave a Reply

Your email address will not be published. Required fields are marked *