Site icon Geo Punjab

ਪਟਿਆਲਾ: ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਕਾਲਜ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ।

ਪਟਿਆਲਾ: ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਕਾਲਜ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ।

ਪਟਿਆਲਾ: ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਕਾਲਜ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ।

ਪਟਿਆਲਾ, 27 ਅਕਤੂਬਰ:

ਪੰਜਾਬ ਸਰਕਾਰ, ਸ਼੍ਰੀ ਪ੍ਰਵੀਨ ਕੁਮਾਰ ਸਿਨਹਾ ਆਈ.ਪੀ.ਐਸ ਸਪੈਸ਼ਲ ਡੀ.ਜੀ.ਪੀ. ਕਮ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸ਼੍ਰੀ ਰਾਜਪਾਲ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 27 ਅਕਤੂਬਰ ਨੂੰ ਸ਼੍ਰੀ ਰਾਜਪਾਲ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ, ਸ਼੍ਰੀ ਪਰਮਿੰਦਰ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ, ਇੰਸਪੈਕਟਰ ਰਮਨਪ੍ਰੀਤ ਸਿੰਘ, ਇੰਸਪੈਕਟਰ ਬਲਬੀਰ ਕੌਰ ਅਤੇ ਹੋਰ ਸਟਾਫ਼ ਨੇ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਵਿਖੇ ਸਲਾਨਾ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ, ਪ੍ਰਿੰਸੀਪਲ ਕੁਸੁਮ ਲਤਾ ਅਤੇ ਸਟਾਫ਼ ਨੇ ਕਾਲਜ ਵਿਖੇ ਵਿਜੀਲੈਂਸ ਬਿਊਰੋ ਦੀ ਟੀਮ ਦਾ ਸਵਾਗਤ ਕੀਤਾ। ਜਿੱਥੇ ਸ਼੍ਰੀ ਰਾਜਪਾਲ ਸਿੰਘ ਐਸ.ਐਸ.ਪੀ ਸਾਹਿਬ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਅਤੇ ਸ਼੍ਰੀ ਪਰਮਿੰਦਰ ਸਿੰਘ ਡੀ.ਐਸ.ਪੀ. ਸਾਹਿਬ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਨੇ ਹਾਜ਼ਰੀਨ ਨੂੰ ਭ੍ਰਿਸ਼ਟਾਚਾਰ ਨਾਲ ਦੇਸ਼/ਸਮਾਜ ਨੂੰ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਅਤੇ ਟੋਲ ਫਰੀ ਨੰਬਰ 1800-1800-1000, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 95012-00200 ਅਤੇ ਵਿਜੀਲੈਂਸ ਬਿਓਰੋ ਵਿਖੇ ਤਾਇਨਾਤ ਅਧਿਕਾਰੀਆਂ ਦੇ ਮੋਬਾਈਲ ਨੰਬਰ ਨੋਟ ਕਰਕੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ। ਹਾਜਰ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਮਦਦ ਕਰਨ ਅਤੇ ਭ੍ਰਿਸ਼ਟਾਚਾਰ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿੱਚ ਕਾਲਜ ਦੇ ਡਾ. ਕੁਸਮ ਲਤਾ ਪਿ੍ੰਸੀਪਲ, ਪ੍ਰੋਫ਼ੈਸਰ ਡਾ: ਰੀਤੂ ਕਪੂਰ (ਮੈਂਬਰ ਸਕੱਤਰ, ਡਾ. ਸ਼ਵੇਤਾ ਗੁਪਤਾ, ਡਾ: ਹਰਮਨਪ੍ਰੀਤ ਕੌਰ ਨੇ ਸ੍ਰੀ ਰਾਜਪਾਲ ਸਿੰਘ ਐਸ.ਐਸ.ਪੀ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਅਤੇ ਸ੍ਰੀ ਪਰਮਿੰਦਰ ਸਿੰਘ ਡੀ.ਐਸ.ਪੀ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦੀ ਅਗਵਾਈ ਵਾਲੀ ਵਿਜੀਲੈਂਸ ਟੀਮ ਦਾ ਧੰਨਵਾਦ ਕੀਤਾ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।

Exit mobile version