ਪਟਿਆਲਾ: ਵਿਧਾਇਕ ਅਜੀਤਪਾਲ ਕੋਹਲੀ ਨੇ ਨਗਰ ਨਿਗਮ ਦੇ ਜਨਰਲ ਹਾਊਸ ਵਿੱਚ ਬਿਨਾਂ ਏਜੰਡੇ ਤੋਂ ਲਿਆਂਦੇ ਦੋ ਮਤੇ ਪਾਸ ਕੀਤੇ।
ਵਿਧਾਇਕ ਅਜੀਤਪਾਲ ਕੋਹਲੀ ਨੇ ਬਿਨਾਂ ਮਤਿਆਂ ਤੋਂ ਏਜੰਡਾ ਪਾਸ ਕਰਨ ਲਈ ਸਦਨ ਦੀ ਸ਼ਲਾਘਾ ਕੀਤੀ
ਪਟਿਆਲਾ, 20 ਨਵੰਬਰ:
ਪਟਿਆਲਾ ਸਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਗੱਲਬਾਤ ਦੌਰਾਨ ਦੱਸਿਆ ਕਿ ਨਗਰ ਨਿਗਮ ਦੇ ਜਨਰਲ ਹਾਊਸ ਵਿੱਚ ਬਿਨਾਂ ਕਿਸੇ ਏਜੰਡੇ ਦੇ ਦੋ ਮਤੇ ਪਾਸ ਕੀਤੇ ਗਏ ਹਨ, ਜਿਸ ਲਈ ਉਨ੍ਹਾਂ ਵਿਸ਼ੇਸ਼ ਤੌਰ ’ਤੇ ਨਗਰ ਨਿਗਮ ਦੀ ਸ਼ਲਾਘਾ ਕੀਤੀ ਅਤੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਨਗਰ ਨਿਗਮ ਦੇ ਜਨਰਲ ਹਾਊਸ ਨੇ ਨਵੇਂ ਬਣੇ ਆਡੀਟੋਰੀਅਮ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਆਡੀਟੋਰੀਅਮ ਰੱਖਣ ਦਾ ਮਤਾ ਪਾਸ ਕਰ ਦਿੱਤਾ ਹੈ। ਇਸੇ ਤਰ੍ਹਾਂ ਰਾਜ ਮਾਤਾ ਮਹਿੰਦਰ ਕੌਰ ਪਾਰਕ ਵਿੱਚ ਵਿਸ਼ਕਰਮਾ ਕਮਿਊਨਿਟੀ ਹਾਲ ਲਈ ਜ਼ਮੀਨ ਅਲਾਟ ਕਰਨ ਦਾ ਇੱਕ ਹੋਰ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੇਰੇ ਏਜੰਡੇ ਤੋਂ ਬਾਹਰਲੇ ਮਤਿਆਂ ‘ਤੇ ਵਿਚਾਰ ਕਰਨ ਲਈ ਮੇਅਰ ਕੁੰਦਨ ਗੋਗੀਆ ਦਾ ਵਿਸ਼ੇਸ਼ ਧੰਨਵਾਦ।
ਦੱਸਣਯੋਗ ਹੈ ਕਿ ਵਿਸ਼ਵਕਰਮਾ ਕਮਿਊਨਿਟੀ ਹਾਲ ਲਈ ਜ਼ਮੀਨ ਅਲਾਟ ਹੋਣ ‘ਤੇ ਰਾਮਗੜ੍ਹੀਆ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਹੈ, ਕਿਉਂਕਿ ਉਨ੍ਹਾਂ ਦੀ ਇਹ ਮੰਗ ਪਿਛਲੇ 20 ਸਾਲਾਂ ਤੋਂ ਅਧੂਰੀ ਚੱਲ ਰਹੀ ਸੀ, ਜੋ ਕਿ ਹੁਣ ਵਿਧਾਇਕ ਅਜੀਤਪਾਲ ਸਿੰਘ ਦੇ ਯਤਨਾਂ ਸਦਕਾ ਪੂਰੀ ਹੋ ਗਈ ਹੈ, ਜਿਸ ਲਈ ਉਨ੍ਹਾਂ ਵਿਧਾਇਕ ਅਜੀਤਪਾਲ ਕੋਹਲੀ ਦਾ ਧੰਨਵਾਦ ਵੀ ਕੀਤਾ |
ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਦੋਵੇਂ ਏਜੰਡੇ ਏਜੰਡੇ ਤੋਂ ਬਾਹਰ ਸਨ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਨਗਰ ਨਿਗਮ ਨੇ ਵਿਚਾਰ ਵਟਾਂਦਰਾ ਕਰਕੇ ਪਾਸ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਸੀ, ਜਿਸ ਨੂੰ ਹੁਣ ਨਗਰ ਨਿਗਮ ਦੇ ਜਨਰਲ ਹਾਊਸ ਵਿੱਚ ਪਾਸ ਕਰ ਦਿੱਤਾ ਗਿਆ ਹੈ, ਜਿਸ ਲਈ ਉਹ ਸਾਰਿਆਂ ਦਾ ਧੰਨਵਾਦ ਵੀ ਕਰਦੇ ਹਨ।
