ਪਟਿਆਲਾ: ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ 7.39 ਲੱਖ ਰੁਪਏ ਦੀ ਵਸੂਲੀ

ਪਟਿਆਲਾ: ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ 7.39 ਲੱਖ ਰੁਪਏ ਦੀ ਵਸੂਲੀ

ਪਟਿਆਲਾ: ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ 7.39 ਲੱਖ ਰੁਪਏ ਦੀ ਵਸੂਲੀ

ਪਟਿਆਲਾ, 21 ਜਨਵਰੀ:

ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੱਧਰ ‘ਤੇ ਮਾਈਨਿੰਗ ਸਬੰਧੀ ਚੈਕਿੰਗ ਕੀਤੀ ਗਈ | ਇਸ ਦੌਰਾਨ ਏਡੀਸੀ (ਜ) ਸਿਮਰਪ੍ਰੀਤ ਕੌਰ, ਕਾਰਜਕਾਰੀ ਇੰਜਨੀਅਰ ਪ੍ਰਥਮ ਗੰਭੀਰ, ਪੁਲੀਸ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ, ਕੀਤੀ ਗਈ ਕਾਰਵਾਈ, ਰਿਕਵਰੀ ਅਤੇ ਅਦਾਲਤੀ ਕੇਸਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ |

ਕਾਰਜਕਾਰੀ ਇੰਜਨੀਅਰ ਸ੍ਰੀ ਪ੍ਰਥਮ ਗੰਭੀਰ ਨੇ ਦੱਸਿਆ ਕਿ 24 ਦਸੰਬਰ ਤੋਂ 21 ਜਨਵਰੀ ਤੱਕ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕੀਤੇ ਚਲਾਨਾਂ ਰਾਹੀਂ ਕੁੱਲ 7.39 ਲੱਖ ਰੁਪਏ ਦੀ ਵਸੂਲੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਨਿਯਮਤ ਤੌਰ ‘ਤੇ ਚੈਕਿੰਗ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਪਟਿਆਲਾ ਨੇ ਏ.ਡੀ.ਸੀ.(ਜ) ਅਤੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਬੰਧਤ ਐਸ.ਡੀ.ਓ ਮਾਈਨਿੰਗ ਨਾਲ ਤਾਲਮੇਲ ਕਰਕੇ ਨਿਯਮਤ ਚੈਕਿੰਗ ਨੂੰ ਯਕੀਨੀ ਬਣਾਉਣ। ਇਸ ਦੇ ਨਾਲ ਹੀ ਕੀਤੀ ਗਈ ਕਾਰਵਾਈ ਦੀ ਵਿਸਥਾਰਤ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮੇਂ ਸਿਰ ਭੇਜੀ ਜਾਵੇ।

ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੇ ਸਬੰਧ ਵਿੱਚ ਦੱਸਿਆ ਗਿਆ ਕਿ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ 10 ਫਰਵਰੀ ਨੂੰ ਰੱਖੀ ਗਈ ਹੈ, ਜਿਸ ਵਿੱਚ ਅਗਲੇ ਪੰਜ ਸਾਲਾਂ ਦੀ ਕਾਰਜ ਯੋਜਨਾ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਤਾਂ ਜੋ ਖਣਿਜ ਪ੍ਰਭਾਵਿਤ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਅਟਾਰਨੀ ਪਟਿਆਲਾ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਸਬੰਧੀ ਕੁੱਲ 51 ਅਦਾਲਤੀ ਕੇਸ ਵੱਖ-ਵੱਖ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਕੇਸਾਂ ਦੀ ਸਖ਼ਤੀ ਨਾਲ ਪੈਰਵੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਪਟਿਆਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਰਵੱਈਆ ਅਪਣਾ ਕੇ ਵਾਤਾਵਰਨ ਨੂੰ ਬਚਾਉਣ ਅਤੇ ਸਰਕਾਰੀ ਮਾਲੀਏ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *