ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਹੇਠ ਪ੍ਰਧਾਨ ਮੰਤਰੀ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਮਾਰਟ ਸਕੂਲ, ਮਿਡਲ ਬ੍ਰਾਂਚ, ਪੰਜਾਬੀ ਬਾਗ, ਪਟਿਆਲਾ ਵਿਖੇ ਅੰਡਰ-17 ਲੜਕਿਆਂ ਦੀ ਬਾਸਕਟਬਾਲ ਮੁਕਾਬਲਾ ਕਰਵਾਇਆ ਗਿਆ। ਅੱਜ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸ਼ਰਮਾ ਅਤੇ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਉਪਕਾਰ ਸਿੰਘ ਵਿਰਕ ਬਾਸਕਟਬਾਲ ਮੈਦਾਨ ‘ਚ ਪਹੁੰਚੇ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਅੱਜ ਦੇ ਮੁਕਾਬਲੇ ਵਿੱਚ ਪਟਿਆਲਾ ਵਿੰਗ ਨੇ ਫਾਈਨਲ ਮੈਚ ਵਿੱਚ ਲੁਧਿਆਣਾ ਅਕੈਡਮੀ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ। ਲੁਧਿਆਣਾ ਅਕੈਡਮੀ ਨੇ ਚਾਂਦੀ ਦਾ ਤਗਮਾ ਜਿੱਤਿਆ। ਹਾਰਡ ਲਾਈਨ ਮੈਚ ਵਿੱਚ ਪਟਿਆਲਾ ਜ਼ਿਲ੍ਹਾ ਟੀਮ ਨੇ ਬਠਿੰਡਾ ਜ਼ਿਲ੍ਹੇ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਮੌਕੇ ਪ੍ਰਿੰਸੀਪਲ ਵਿਜੇ ਕਪੂਰ ਸਟੇਟ ਐਵਾਰਡੀ ਅਮਰਜੋਤ ਸਿੰਘ ਕੋਚ, ਜਸਪ੍ਰੀਤ ਸਿੰਘ ਕੋਚ, ਕੰਵਲਦੀਪ ਸਿੰਘ ਕੋਚ, ਰਮਨਿਕ ਆਹੂਜਾ ਕੋਚ, ਗੁਰਮੀਤ ਸਿੰਘ ਕੋਚ, ਅਮਿੰਦਰ ਸਿੰਘ ਬਾਬਾ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਸਹਿਬਾਜ਼ ਸਿੰਘ, ਅਮਨਦੀਪ ਕੌਰ, ਗੁਰਵਿੰਦਰ ਸਿੰਘ, ਇਰਵਨਦੀਪ ਕੌਰ, ਇੰਦੂ ਬਾਲਾ, ਪਰਮਜੀਤ ਕੌਰ, ਪ੍ਰੇਮ ਸਿੰਘ, ਸੁਨੀਲ ਕੁਮਾਰ, ਬਲਵਿੰਦਰ ਸਿੰਘ ਬੱਲੀ, ਪੰਕਜ, ਕੁੰਵਰ ਪ੍ਰਤਾਪ ਸਿੰਘ, ਜੈਤਸ਼ਾਹਦੀਪ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਬਾਜਵਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਪਟਿਆਲਾ ਵਿੰਗ ਨੇ ਇੰਟਰ ਡਿਸਟ੍ਰਿਕਟ ਸਕੂਲ ਗੇਮਜ਼ ਬਾਸਕਟਬਾਲ ਅੰਡਰ-17 ਲੜਕਿਆਂ ਦੇ ਫਾਈਨਲ ਵਿੱਚ ਸੋਨ ਤਗਮਾ ਜਿੱਤਿਆ
