06/10/2026
ਪਟਿਆਲਾ: ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਧਾਨ ਸਭਾ ਪੱਧਰ ਦਾ ਅੰਤਰ-ਕਾਲਜ ਸਵੀਪ ਮੁਕਾਬਲਾ ਕਰਵਾਇਆ ਗਿਆ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਧਾਨ ਸਭਾ ਪੱਧਰ ਦਾ ਅੰਤਰ-ਕਾਲਜ ਸਵੀਪ ਮੁਕਾਬਲਾ ਸਫਲਤਾਪੂਰਵਕ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ। ਇਸ ਇੰਟਰ-ਕਾਲਜ ਮੁਕਾਬਲੇ ਵਿੱਚ ਵੱਖ-ਵੱਖ ਕਾਲਜਾਂ ਦੇ 150 ਤੋਂ ਵੱਧ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੌਰਾਨ ਵੋਟਰ ਜਾਗਰੂਕਤਾ ਨਾਲ ਸਬੰਧਤ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਨੁੱਕੜ ਨਾਟਕ, ਭਾਸ਼ਣ ਮੁਕਾਬਲੇ, ਪੋਸਟਰ ਮੇਕਿੰਗ, ਨਾਅਰੇ ਲਿਖਣ, ਮਹਿੰਦੀ ਅਤੇ ਰੰਗੋਲੀ ਮੁਕਾਬਲੇ ਮੁੱਖ ਆਕਰਸ਼ਣ ਸਨ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਵਿਚਾਰਾਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਮਜ਼ਬੂਤ ਲੋਕਤੰਤਰ ਦੀ ਉਸਾਰੀ ਲਈ ਹਰ ਨਾਗਰਿਕ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ। ਇਸ ਮੌਕੇ ਕਰਨਬੀਰ ਸਿੰਘ ਮਾਨ, ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ-1 ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ ਨੇ ਵੱਖ-ਵੱਖ ਕਾਲਜਾਂ ਦੇ ਮਹਿਮਾਨਾਂ, ਜੱਜਾਂ ਅਤੇ ਟੀਮਾਂ ਦਾ ਸਵਾਗਤ ਕੀਤਾ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ ਸਵਿੰਦਰ ਸਿੰਘ ਰੇਖੀ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਚੋਣਾਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਦੀ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰੋ (ਡਾ.) ਹਰਚਰਨ ਸਿੰਘ, ਪ੍ਰੋ (ਡਾ.) ਕੁਲਦੀਪ ਸਿੰਘ, ਪ੍ਰਿੰਸੀਪਲ (ਡਾ.) ਗੁਰਵੀਨ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਨ੍ਹਾਂ ਅੰਤਰ-ਕਾਲਜ ਸਵੀਪ ਮੁਕਾਬਲਿਆਂ ਦੇ ਸਫਲ ਆਯੋਜਨ ਵਿੱਚ ਕਾਲਜ ਦੇ ਸਹਾਇਕ ਪ੍ਰੋ. ਨਵਨੀਤ ਕੌਰ ਜੋਜੀ, ਡਾ ਅਲਕਾ ਧਾਰੀਵਾਲ, ਸਹਾਇਕ ਪ੍ਰੋ. ਜਗਦੇਵ ਸਿੰਘ, ਡਾ ਪ੍ਰੀਤੀ ਭਾਟੀਆ, ਆਰ ਮੂਰਤੀ ਕੌਰ, ਡਾ ਰੇਖਾ ਸ਼ਰਮਾ, ਡਾ ਜੋਗੀਤਾ ਸਰਵਾਲ, ਨਵਦੀਪ ਕੰਬੋਜ, ਸਹਾਇਕ ਪ੍ਰੋ. ਜਸਮੀਤ ਸੋਹਲ, ਮਨਪ੍ਰੀਤ ਕੌਰ ਔਲਖ, ਡਾ. ਏਕਤਾ ਸ਼ਰਮਾ, ਡਾ. ਕੁਲਜੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ, ਸਹਾਇਕ ਨੋਡਲ ਅਫ਼ਸਰ 115 ਪਟਿਆਲਾ ਇੰਦਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੁਕਾਬਲੇ ਦੇ ਅੰਤ ਵਿੱਚ ਵੱਖ-ਵੱਖ ਸ਼੍ਰੇਣੀਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸਾਰੇ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।