ਪਟਿਆਲਾ: ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ

ਪਟਿਆਲਾ: ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ

ਪਟਿਆਲਾ: ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ

ਪਟਿਆਲਾ, 15 ਦਸੰਬਰ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਂਕ ਤੋਂ ਮਾਹੜਾ ਰੋਡ, ਮਾਹੜਾਂ ਰੋਡ (ਫੁੱਲੜਾ ਚੌਂਕ) ਲੋਅਰ ਰੋਡ (ਮਹਾਂਦਰਾ) ਦੇ ਅਧੀਨ ਪੈਂਦੇ ਖੇਤਰਾਂ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਮਹਿੰਦਰਾ ਕਾਲਜ ਤੋਂ ਸਨੌਰੀ ਸਟੇਸ਼ਨ।

5 ਫਰਵਰੀ 2026 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਵਿੱਚ ਕਾਫੀ ਵਾਧਾ ਹੋਇਆ ਹੈ, ਦਿਨ ਵੇਲੇ ਇਨ੍ਹਾਂ ਵਾਹਨਾਂ ਦੇ ਸ਼ਹਿਰ ਵਿੱਚ ਆਉਣ ਨਾਲ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਜਿਸ ਕਾਰਨ ਲੰਬਾ ਸਮਾਂ ਜਾਮ ਲੱਗ ਜਾਂਦਾ ਹੈ। ਇਨ੍ਹਾਂ ਟ੍ਰੈਫਿਕ ਜਾਮ ਕਾਰਨ ਜਿੱਥੇ ਆਮ ਲੋਕਾਂ ਦਾ ਕੰਮ-ਕਾਜ ਪ੍ਰਭਾਵਿਤ ਹੁੰਦਾ ਹੈ, ਉੱਥੇ ਹੀ ਬਿਮਾਰ/ਬਜ਼ੁਰਗਾਂ/ਮਰੀਜ਼ਾਂ/ਐਂਬੂਲੈਂਸਾਂ/ਸਕੂਲ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ ‘ਤੇ ਪਹੁੰਚਣ ਵਿੱਚ ਵੀ ਵਿਘਨ ਪੈਂਦਾ ਹੈ, ਅਜਿਹੇ ਹਾਲਾਤਾਂ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸੇ ਲਈ ਇਹ ਪਾਬੰਦੀ ਲਗਾਈ ਗਈ ਹੈ।

Leave a Reply

Your email address will not be published. Required fields are marked *