ਪਟਿਆਲਾ : ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ : RTO ਬਬਨਦੀਪ ਸਿੰਘ ਵਾਲੀਆ

ਪਟਿਆਲਾ : ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ : RTO ਬਬਨਦੀਪ ਸਿੰਘ ਵਾਲੀਆ

ਪਟਿਆਲਾ : ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ : RTO ਬਬਨਦੀਪ ਸਿੰਘ ਵਾਲੀਆ

ਨੈਸ਼ਨਲ ਰੋਡ ਸੇਫਟੀ ਮਹੀਨੇ ਦੌਰਾਨ ਚੈਂਬਰ ਆਫ ਕਾਮਰਸ ਨਾਲ ਜਾਗਰੂਕਤਾ ਮੁਹਿੰਮ

ਪਟਿਆਲਾ, 27 ਜਨਵਰੀ:

ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਅੱਜ ਕੌਮੀ ਸੜਕ ਸੁਰੱਖਿਆ ਮਹੀਨੇ ਦੌਰਾਨ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਆਰ.ਟੀ.ਓ ਸ੍ਰੀ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਵਪਾਰ ਮੰਡਲ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ।

ਇਸ ਮੌਕੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੈਲਮੇਟ ਪਹਿਨਣ, ਸੀਟ ਬੈਲਟ ਦੀ ਵਰਤੋਂ ਕਰਨ, ਨਸ਼ਿਆਂ ਦੇ ਪ੍ਰਭਾਵ ਹੇਠ ਗੱਡੀ ਨਾ ਚਲਾਉਣ ਅਤੇ ਨਿਰਧਾਰਤ ਗਤੀ ਸੀਮਾ ਦੀ ਪਾਲਣਾ ਕਰਨ।

ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਅਹਿਮ ਜਾਣਕਾਰੀ ਵੀ ਸਾਂਝੀ ਕੀਤੀ। ਚੈਂਬਰ ਆਫ ਕਾਮਰਸ ਦੇ ਮੈਂਬਰਾਂ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਸੜਕ ਸੁਰੱਖਿਆ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਆਰ.ਟੀ.ਓ ਸ੍ਰੀ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਕੌਮੀ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹੇ ਭਰ ਵਿੱਚ ਅਜਿਹੀਆਂ ਹੋਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

Leave a Reply

Your email address will not be published. Required fields are marked *