Site icon Geo Punjab

ਪਟਿਆਲਾ: 2012 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਡਾ: ਰਜਤ ਉਬਰਾਏ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ |

ਪਟਿਆਲਾ: 2012 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਡਾ: ਰਜਤ ਉਬਰਾਏ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ |

ਪਟਿਆਲਾ: 2012 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਡਾ: ਰਜਤ ਉਬਰਾਏ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ

2012 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਡਾ: ਰਜਤ ਉਬਰਾਏ ਨੇ ਅੱਜ ਪਟਿਆਲਾ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਵਿਸ਼ੇਸ਼ ਉਪਰਾਲਾ ਹੋਵੇਗਾ |

ਇਸ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਡਾ: ਰਜਤ ਉਬਰਾਏ ਨੇ ਬ੍ਰਾਂਚ ਮੁਖੀਆਂ ਨਾਲ ਸ਼ੁਰੂਆਤੀ ਮੀਟਿੰਗ ਕੀਤੀ ਅਤੇ ਲੋਕ ਹਿੱਤ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ | ਉਨ੍ਹਾਂ ਛੋਟੀ ਬਾਰਾਂਦਰੀ ਵਿਖੇ ਕਾਰ ਬਾਜ਼ਾਰ ਸਬੰਧੀ ਸਬੰਧਤ ਅਧਿਕਾਰੀਆਂ ਤੋਂ ਤੁਰੰਤ ਰਿਪੋਰਟ ਤਲਬ ਕੀਤੀ ਅਤੇ ਸਖ਼ਤ ਹਦਾਇਤ ਕੀਤੀ ਕਿ ਇੱਥੇ ਅਜਿਹੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਆਮ ਸ਼ਹਿਰੀ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਕਮਿਸ਼ਨਰ ਨੇ ਸਬੰਧਤ ਸ਼ਾਖਾਵਾਂ ਨੂੰ ਸ਼ਹਿਰ ਦੀਆਂ ਹੋਰ ਕਲੋਨੀਆਂ ਸਮੇਤ ਅਬਲੋਵਾਲ ਨੇੜੇ ਕਲੋਨੀਆਂ, ਜਿੱਥੇ ਸਟਰੀਟ ਲਾਈਟਾਂ ਬੰਦ ਜਾਂ ਖ਼ਰਾਬ ਹੋਣ ਅਤੇ ਪੀਣ ਵਾਲੇ ਪਾਣੀ ਦੀ ਕਮੀ ਦੀਆਂ ਰਿਪੋਰਟਾਂ ਆਉਂਦੀਆਂ ਹਨ, ਵੱਲ ਵਿਸ਼ੇਸ਼ ਧਿਆਨ ਦੇਣ ਦੇ ਵੀ ਨਿਰਦੇਸ਼ ਦਿੱਤੇ।

ਇਸ ਤੋਂ ਪਹਿਲਾਂ ਡਾ: ਰਜਤ ਉਬਰਾਏ ਦੇ ਅਹੁਦਾ ਸੰਭਾਲਣ ‘ਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਅਤੇ ਗੁਰਪ੍ਰੀਤ ਵਾਲੀਆ, ਐਮ.ਟੀ.ਪੀ. ਨਿਗਮ ਦੇ ਸਕੱਤਰ ਸੰਦੀਪ ਸੈਣੀ, ਹੋਰ ਇੰਜੀਨੀਅਰਾਂ ਅਤੇ ਸਾਰੀਆਂ ਸ਼ਾਖਾਵਾਂ ਦੇ ਮੁਖੀ ਕ੍ਰਿਸ਼ਨ ਕੁਮਾਰ ਅਤੇ ਭੁਪਿੰਦਰ ਸਿੰਘ ਅਤੇ ਹੋਰ ਸਟਾਫ਼ ਨੇ ਸਵਾਗਤ ਕੀਤਾ |

Exit mobile version