ਪਟਿਆਲਾ 19 ਅਗਸਤ () ਸਿਵਲ ਸਰਜਨ ਡਾ: ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 285 ਕੋਵਿਡ ਰਿਪੋਰਟਾਂ ਵਿੱਚੋਂ 26 ਕੋਵਿਡ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਵਿੱਚ 17, ਸਮਾਣਾ, ਨਾਭਾ ਅਤੇ ਰਾਜਪੁਰਾ ਵਿੱਚ 2-2, ਭਾਦਸੋਂ, ਕੌਲੀ, ਕਾਲੋਮਾਜਰਾ ਤੋਂ 1-1 ਕੇਸ ਸਾਹਮਣੇ ਆਇਆ ਹੈ। ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਕੁੱਲ ਗਿਣਤੀ 63,944 ਹੋ ਗਈ ਹੈ। ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 62053 ਹੈ ਅਤੇ ਐਕਟਿਵ ਕੇਸ 151 ਹਨ। ਅੱਜ ਕੋਵਿਡ ਟੈਸਟਿੰਗ ਲਈ ਲਗਭਗ 153 ਨਮੂਨੇ ਲਏ ਗਏ ਹਨ, ਹੁਣ ਤੱਕ ਜ਼ਿਲ੍ਹੇ ਵਿੱਚ ਕੋਵਿਡ ਟੈਸਟਿੰਗ ਲਈ 12,75,819 ਨਮੂਨੇ ਲਏ ਗਏ ਹਨ। ਜ਼ਿਲ੍ਹਾ ਪਟਿਆਲਾ ਵਿੱਚ 63,944 ਕੋਵਿਡ ਪਾਜ਼ੇਟਿਵ, 12,11,783 ਨੈਗੇਟਿਵ ਅਤੇ 92 ਦੇ ਕਰੀਬ ਰਿਪੋਰਟਾਂ ਆਉਣੀਆਂ ਬਾਕੀ ਹਨ। ਸਿਵਲ ਸਰਜਨ ਡਾ: ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ ਅਤੇ ਜਿਨ੍ਹਾਂ ਨਾਗਰਿਕਾਂ ਨੇ ਅਜੇ ਤੱਕ ਕੋਵਿਡ ਦਾ ਪੂਰਾ ਟੀਕਾਕਰਨ ਨਹੀਂ ਕਰਵਾਇਆ ਹੈ, ਉਹ ਟੀਕਾਕਰਨ ਯਕੀਨੀ ਬਣਾਉਣ। ਇਹ ਟੀਕੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਪ੍ਰਾਪਤ ਕਰ ਸਕਦਾ ਹੈ, ਜੋ ਕਿ ਟੀਕੇ ਦੀ ਦੂਜੀ ਖੁਰਾਕ ਤੋਂ 6 ਮਹੀਨੇ ਬਾਅਦ ਦਿੱਤੀ ਜਾਂਦੀ ਹੈ, ਸਰਕਾਰੀ ਸਿਹਤ ਕੇਂਦਰ ਤੋਂ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਅੱਜ ਜ਼ਿਲ੍ਹੇ ਵਿੱਚ 153 ਨਾਗਰਿਕਾਂ ਨੂੰ ਕੋਵਿਡ ਵੈਕਸੀਨ ਦਾ ਟੀਕਾਕਰਨ ਕੀਤਾ ਗਿਆ। ਕੱਲ 20 ਅਗਸਤ ਦਿਨ ਸ਼ਨੀਵਾਰ ਨੂੰ ਕੋਵਿਡ ਵੈਕਸੀਨ ਦੇ ਨਾਲ ਪਟਿਆਲਾ ਸਿਟੀ ਅਨੈਕਸੀ ਕਮਿਊਨਿਟੀ ਹੈਲਥ ਸੈਂਟਰ ਮਾਡਲ ਟਾਊਨ, ਅਨੇਕਸੀ ਕਮਿਊਨਿਟੀ ਹੈਲਥ ਸੈਂਟਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ੱਲਿਆ ਹਸਪਤਾਲ, ਡਿਸਪੈਂਸਰੀ ਧੀਰੂ ਕੀ ਮਾਜਰੀ, ਪ੍ਰਤਾਪ ਨਗਰ, ਸਿਕਲੀਗਰ ਬਸਤੀ, ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਸ਼ਹਿਰੀ ਪ੍ਰਾਇਮਰੀ ਹੈਲਥ ਸੈਂਟਰ ਸੂਲਰ, ਆਰੀਆ ਸਮਾਜ, ਬਿਸ਼ਨ ਨਗਰ, ਸਿਟੀ ਬ੍ਰਾਂਚ, ਨਿਊ ਯਾਦਵਿੰਦਰਾ ਕਲੋਨੀ, ਆਨੰਦ ਨਗਰ ਬੀ, ਜੁਝਾਰ ਨਗਰ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲਾਂ ਅਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਪੀ.ਐਚ.ਸੀ. ਕੌਲੀ, ਭਾਦਸੋਂ, ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ਅਤੇ ਅਧੀਨ ਪੈਂਦੇ ਪਿੰਡਾਂ, ਸਕੂਲ।
