ਪਟਿਆਲਾ ਦੇ ਏਐਸਆਈ ਨੇ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਮਾਰੀ ਗੋਲੀ ਪੰਜਾਬ ਪੁਲਿਸ ਦੇ ਏਐਸਆਈ ਨੇ ਆਪਣੀ ਪਤਨੀ ਦਾ ਕਥਿਤ ਤੌਰ ‘ਤੇ ਕਤਲ ਕਰਨ ਤੋਂ ਬਾਅਦ ਪਟਿਆਲਾ ਵਿੱਚ ਆਪਣੀ ਰਿਹਾਇਸ਼ ਵਿੱਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਏਐਸਆਈ ਦਵਿੰਦਰ ਪਟਿਆਲਾ ਦੇ ਕਾਲੀ ਦੇਵੀ ਮੰਦਿਰ ਵਿਖੇ ਤਾਇਨਾਤ ਸੀ। ਏਐਸਆਈ ਦਵਿੰਦਰ ਕੁਮਾਰ ਨੂੰ ਉਸਦੀ ਪਤਨੀ ਸੁਸ਼ਮਾ ਦੇ ਨਾਲ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਏਐਸਆਈ ਨੂੰ ਦੂਜੇ ਹਸਪਤਾਲ ਲਈ ਰੈਫਰ ਕਰ ਦਿੱਤਾ। ਡਾਕਟਰਾਂ ਅਨੁਸਾਰ ਏਐਸਆਈ ਦਵਿੰਦਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵੀਡੀਓ