ਪਲਾਟ ਘੁਟਾਲੇ ‘ਚ ਫਰਾਰ ਚੱਲ ਰਹੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਭਗੌੜਾ ਐਲਾਨਣ ਦੀ ਤਿਆਰੀ ‘ਚ ਵਿਜੀਲੈਂਸ


ਪਲਾਟ ਘੁਟਾਲੇ ‘ਚ ਫਰਾਰ ਚੱਲ ਰਹੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਹੁਣ ਵਿਜੀਲੈਂਸ਼ ਵੱਡੀ ਕਾਰਵਾਈ ਕਰਨ ਜਾ ਰਿਹਾ ਹੈ। ਮਨਪ੍ਰੀਤ ਬਾਦਲ ਨੂੰ ਘੇਰਣ ਲਈ ਵਿਜੀਲੈਂਸ ਜਲਦ ਹੀ ਅਦਾਲਤ ਜਾ ਸਰਦੀ ਹੈ । ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜਮਾਨਤ ਲਗਾਈ ਗਈ ਹੈ। ਵਿਜੀਲੈਂਸ਼ ਦੀ ਕੋਸ਼ਿਸ ਰਹੇਗੀ ਕੀ ਮਨਪ੍ਰੀਤ ਦੀ ਜਮਾਨਤ ਪਟੀਸ਼ਨ ਨੂੰ ਰੱਦ ਕਰਵਾਇਆ ਜਾਵੇ।
ਬਠਿੰਡਾ ਵਿੱਚ ਇੱਕ ਪਲਾਟ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਤਲਾਸ਼ ਵਿੱਚ ਪੰਜਾਬ ਸਣੇ 6 ਹੋਰ ਸੂਬਿਆਂ ਵਿੱਚ ਵਿਜੀਲੈਂਸ ਦੀਆਂ ਟੀਮਾਂ ਲਗਾਤਰ ਛਾਪੇਮਾਰੀ ਕਰ ਰਹੀਆਂ ਹਨ, ਜਿਸ ਵਿੱਚ ਅਜੇ ਤੱਕ ਉਨ੍ਹਾਂ ਨੂੰ ਸਫਲਤਾ ਹੱਥ ਨਹੀਂ ਲੱਗੀ ਹੈ। ਸੂਤਰਾਂ ਦੀ ਮੰਨੀਏ ਤਾਂ ਮਨਪ੍ਰੀਤ ਸਿੰਘ ਬਾਦਲ ਦਿੱਲੀ ਦੇ ਵਿੱਚ ਕਿਸੇ ਸਿਆਸੀ ਆਗੂ ਦੇ ਘਰ ਲੁਕੇ ਹੋ ਸਕਦੇ ਹਨ। ਵਿਜੀਲੈਂਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *