ਅੰਮ੍ਰਿਤਸਰ: ਅਮਰੀਕਾ ਦੇ ਵਸਨੀਕ ਖੋਜਕਾਰ ਸ: ਦਲਵੀਰ ਸਿੰਘ ਪੰਨੂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਅਤੇ ਭਾਰਤ ਵਿੱਚ ਗੁਆਚ ਰਹੇ ਵਿਸਰੀ ਸਿੱਖ ਵਿਰਸੇ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਐਡਵੋਕੇਟ ਧਾਮੀ ਨੂੰ ਸਰਹੱਦ ਪਾਰ ਸਿੱਖ ਵਿਰਸੇ ਬਾਰੇ ਲਿਖੀ ਖੋਜ ਪੁਸਤਕ ਭੇਟ ਕੀਤੀ ਅਤੇ ਭਵਿੱਖ ਦੇ ਖੋਜ ਕਾਰਜਾਂ ਲਈ ਸਹਿਯੋਗ ਮੰਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ. ਪੰਨੂ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹਨ। ਤੀਜ 2022: ਮੌਕੇ ‘ਤੇ ਲੜਕੀਆਂ ਨਾਲ ਹੋਈ ਘਟਨਾ ਨੇ ਮਾਹੌਲ ਗਰਮਾਇਆ, ਪੁਲਿਸ ਨੂੰ ਵੀ ਦਿੱਤੀ ਚੇਤਾਵਨੀ ਉਨ੍ਹਾਂ ਕਿਹਾ ਕਿ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਸੈਂਕੜੇ ਗੁਰਦੁਆਰੇ ਹਨ, ਪਰ ਦੁੱਖ ਦੀ ਗੱਲ ਹੈ ਕਿ ਕਈ ਇਤਿਹਾਸਕ ਅਸਥਾਨਾਂ ਦੀ ਹਾਲਤ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਰਸੇ ਬਾਰੇ ਖੋਜ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹੈ ਅਤੇ ਇਸ ਬਾਰੇ ਸਿੱਖ ਇਤਿਹਾਸ ਖੋਜ ਬੋਰਡ ਦੀ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ. ਦਲਵੀਰ ਸਿੰਘ ਪੰਨੂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ: ਰਜਿੰਦਰ ਸਿੰਘ ਮਹਿਤਾ, ਸ: ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸ: ਅਜੇ ਸਿੰਘ ਅਭਿਆਸੀ, ਸ. ਹਰਦਲਬੀਰ ਸਿੰਘ ਸ਼ਾਹ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।