ਪਾਕਿਸਤਾਨ : ਪਾਕਿਸਤਾਨ ‘ਚ ਸੁਰੱਖਿਆ ਕਰਮਚਾਰੀਆਂ ‘ਤੇ ਹਮਲਾ, 4 ਲੋਕਾਂ ਦੀ ਮੌਤ – Punjabi News Portal


ਪਾਕਿਸਤਾਨ: ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਸੁਰੱਖਿਆ ਕਰਮਚਾਰੀਆਂ ‘ਤੇ ਕੀਤੇ ਗਏ ਹਮਲਿਆਂ ਦੀਆਂ ਵੱਖ-ਵੱਖ ਘਟਨਾਵਾਂ ‘ਚ ਤਿੰਨ ਪੁਲਸ ਕਰਮਚਾਰੀਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਬੰਦੂਕਧਾਰੀਆਂ ਨੇ ਦੱਖਣੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਾਰਵਤ ਪੁਲਸ ਸਟੇਸ਼ਨ ਦੇ ਕਲਰਕ ਗੁਲ ਰਹਿਮਾਨ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲਾ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਫਰਾਰ ਹਮਲਾਵਰਾਂ ਦੀ ਗ੍ਰਿਫਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਕ ਹੋਰ ਘਟਨਾ ‘ਚ ਖੈਬਰ ਪਖਤੂਨਖਵਾ ਦੀ ਬਾੜਾ ਤਹਿਸੀਲ ‘ਚ ਇਕ ਪੁਲਸ ਚੌਕੀ ‘ਤੇ ਅਣਪਛਾਤੇ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ, ਜਿਸ ‘ਚ ਦੋ ਪੁਲਸ ਕਰਮਚਾਰੀਆਂ ਸਮੇਤ ਤਿੰਨ ਲੋਕ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।




Leave a Reply

Your email address will not be published. Required fields are marked *