ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਸਿੱਖ ਦੁਕਾਨਦਾਰ ਸ. ਦਿਆਲ ਸਿੰਘ ਦੀ ਗੋਲੀ ਲੱਗਣ ਨਾਲ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਸਰਕਾਰ ਨੂੰ ਗੰਭੀਰ ਹੋਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਵਿੱਚ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅਜਿਹਾ ਮੁੜ ਨਾ ਵਾਪਰਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਤੋਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਸ੍ਰੀ ਐੱਸ. ਨੇ ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਕੂਟਨੀਤਕ ਪੱਧਰ ‘ਤੇ ਪਾਕਿਸਤਾਨ ਸਰਕਾਰ ਨੂੰ ਸਖ਼ਤ ਇਤਰਾਜ਼ ਪ੍ਰਗਟਾਉਣ ਅਤੇ ਭਵਿੱਖ ਵਿੱਚ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁਕਵੇਂ ਕਦਮ ਚੁੱਕਣ ਲਈ ਕਹਿਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
