ਬੀਬੀ ਜਗੀਰ ਕੌਰ ਪ੍ਰਧਾਨ ਦੀ ਮੁੜ ਚੋਣ ਲਈ ਸਰਗਰਮ ਸਨ ਅਤੇ ਲਗਾਤਾਰ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਹੋਰ ਮੈਂਬਰ ਸਾਡੇ ਨਾਲ ਹਨ ਅਤੇ ਇਸ ਵਿਵਾਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਰੋਸ ਪਾਇਆ ਜਾ ਰਿਹਾ ਹੈ। ਅੱਜ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ 48 ਘੰਟੇ ਦਾ ਸਮਾਂ ਦਿੱਤਾ ਹੈ ਅਤੇ ਜੇਕਰ ਬੀਬੀ ਜਗੀਰ ਕੌਰ ਫਿਰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਕਰਦੀ ਹੈ ਤਾਂ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਬੀਬੀ ਜਗੀਰ ਕੌਰ ਦੇ ਪਿੱਛੇ ਕੁਝ ਤਾਕਤਾਂ ਉਨ੍ਹਾਂ ਨੂੰ ਗੁੰਮਰਾਹ ਕਰਕੇ ਇਹ ਸਭ ਕੁਝ ਕਰ ਰਹੀਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
