ਪਿਛਲੀ ਸੀਟ ਵਾਲੇ ਯਾਤਰੀਆਂ ਲਈ ਸੀਟ ਬੈਲਟ ਲਾਜ਼ਮੀ, ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਕਾਰ ਦੇ ਪਿੱਛੇ ਬੈਠਣ ਵਾਲਿਆਂ ਲਈ ਸੀਟ ਬੈਲਟ ਲਾਜ਼ਮੀ ਕਰ ਦਿੱਤੀ ਹੈ। ਇਹ ਫੈਸਲਾ ਮਸ਼ਹੂਰ ਉਦਯੋਗਪਤੀ ਸਾਇਰਸ ਮਿਸਤਰੀ ਦੀ ਸੜਕ ਹਾਦਸੇ ‘ਚ ਮੌਤ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ‘ਤੇ ਉੱਠੇ ਸਵਾਲਾਂ ਤੋਂ ਬਾਅਦ ਲਿਆ ਗਿਆ ਹੈ। ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਦੇਸ਼ ਦੇ ਲੋਕਾਂ ਨੂੰ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਹੁਣ ਕਾਰ ਵਿੱਚ ਬੈਠਣ ਵਾਲੇ ਹਰ ਵਿਅਕਤੀ ਲਈ ਸੀਟ ਬੈਲਟ ਬੰਨ੍ਹਣਾ ਲਾਜ਼ਮੀ ਹੋਵੇਗਾ: ਕੇਂਦਰੀ ਮੰਤਰੀ ਸ਼੍ਰੀ @nitin_gadkari ਜੀ। pic.twitter.com/Q66XaZhqhm — ਨਿਤਿਨ ਗਡਕਰੀ ਦਾ ਦਫ਼ਤਰ (@OfficeOfNG) ਸਤੰਬਰ 6, 2022