ਬਰਨਾਲਾ ਦੇ ਪਿੰਡ ਕੈਰੇ ਵਿਖੇ ਕਰਜ਼ੇ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਬਲਵੀਰ ਸਿੰਘ (ਉਮਰ 49 ਸਾਲ) ਪੁੱਤਰ ਜੋਗਿੰਦਰ ਸਿੰਘ ਆਪਣੇ ਸਿਰ ‘ਤੇ ਚੜ੍ਹੇ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ੇ ਤੋਂ ਪ੍ਰੇਸ਼ਾਨ ਸੀ। ਜਿਸ ਕਾਰਨ ਬੀਤੀ ਰਾਤ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕਰੀਬ ਦੋ ਸਾਲ ਪਹਿਲਾਂ ਮ੍ਰਿਤਕ ਬਲਵੀਰ ਸਿੰਘ ਦੇ ਲੜਕੇ ਅਮਰੀਕ ਸਿੰਘ ਨੇ ਵੀ ਕਰਜ਼ੇ ਕਾਰਨ ਖੁਦਕੁਸ਼ੀ ਕਰ ਲਈ ਸੀ। ਪਰਿਵਾਰ ਵਿੱਚ ਮ੍ਰਿਤਕ ਦੀ ਪਤਨੀ ਤੋਂ ਇਲਾਵਾ ਨੂੰਹ ਅਤੇ ਦੋਹਤੇ-ਦੋਹਤੀਆਂ ਛੱਡ ਗਏ ਹਨ। ਵਰਤਮਾਨ ਵਿੱਚ, ਘਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ ਅਤੇ ਆਮਦਨ ਦਾ ਕੋਈ ਸਾਧਨ ਨਹੀਂ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਭੱਟ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਆਰਥਿਕ ਮਦਦ ਵਜੋਂ ਮੁਆਵਜ਼ਾ ਦਿੱਤਾ ਜਾਵੇ। ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਇਸ ਸਬੰਧੀ ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ | ਦੀ 174 ਦਰਜ ਕੀਤੀ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਨੇ ਆਪਣੇ ਬਿਆਨ ਵਿੱਚ ਮ੍ਰਿਤਕ ਦੀ ਖੁਦਕੁਸ਼ੀ ਦਾ ਕਾਰਨ ਕਰਜ਼ੇ ਦਾ ਜ਼ਿਕਰ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।