Site icon Geo Punjab

ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ, ਟਰਾਂਸਪੋਰਟ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਨ ਲਈਆਂ ਮੰਗਾਂ


ਪੰਜਾਬ ਵਿੱਚ ਸਵੇਰ ਤੋਂ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ। ਜਦੋਂਕਿ ਹੋਰ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁੜ ਮੀਟਿੰਗ ਹੋਵੇਗੀ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਕਿਹਾ ਕਿ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਪੰਜ ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਧਰਨੇ ਵਿੱਚ ਹਿੱਸਾ ਲੈ ਕੇ ਮੁਅੱਤਲ ਕੀਤੇ ਕੰਡਕਟਰਾਂ ਤੇ ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਵੀ ਅਗਲੇ 15 ਦਿਨਾਂ ਵਿੱਚ ਬਹਾਲ ਕਰ ਦਿੱਤਾ ਜਾਵੇਗਾ।ਇਸ ਤੋਂ ਪਹਿਲਾਂ ਅੱਜ ਸਵੇਰ ਤੋਂ ਹੀ ਪੰਜਾਬ ਭਰ ਵਿੱਚ ਪਨਬੱਸ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਹੜਤਾਲ ’ਤੇ ਹਨ। ਉਨ੍ਹਾਂ 2800 ਦੇ ਕਰੀਬ ਬੱਸਾਂ ਨੂੰ ਰੋਕਿਆ। ਇਸ ਕਾਰਨ ਪੂਰੇ ਸੂਬੇ ਵਿੱਚ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੀਟਿੰਗ ਦਾ ਸਮਾਂ ਲਗਾਤਾਰ ਵਧਾਉਣ ਕਾਰਨ ਰੋਡਵੇਜ਼ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ਼ ਹਨ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਹਿਮਾਚਲ ਅਤੇ ਜੰਮੂ ਸਮੇਤ ਚਾਰ ਰਾਜਾਂ ਦੀਆਂ ਲੰਬੇ ਰੂਟ ਦੀਆਂ ਬੱਸ ਸੇਵਾਵਾਂ ਨੂੰ ਵੀ ਰੋਕ ਦਿੱਤਾ ਗਿਆ ਸੀ, ਜੋ ਹੁਣ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version