ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ‘ਤੇ ਵਿਚਾਰ ਕਰਨ ਦਾ ਮੁੱਖ ਮੰਤਰੀ ਦਾ ਐਲਾਨ ⋆ D5 News


ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਕਾਰਜਪ੍ਰਣਾਲੀ ਦੀ ਘੋਖ ਕਰਨ ਲਈ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ ਵਿਚਾਰ ਕਰ ਰਹੀ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਅਤੇ ਵਿਧੀ ਬਾਰੇ ਵਿਚਾਰ ਕਰਨ ਲਈ ਕਿਹਾ ਹੈ ਤਾਂ ਜੋ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲ ਸਕੇ। ਮੁਲਾਜ਼ਮਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਾਜਪਾ ‘ਚ ਕੈਪਟਨ ਦਾ ਵੱਡਾ ਅਹੁਦਾ! ਕਾਂਗਰਸ ਦੇ ਵੱਡੇ ਲੀਡਰ ! CM ਮਾਨ ਦਾ ਵੱਡਾ ਐਲਾਨ D5 Channel Punjabi ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਕਈ ਮੁਲਾਜ਼ਮ ਪੱਖੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਲਿਆਂਦੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ, ਉੱਥੇ ਸਟਾਫ਼ ਦੀ ਕਮੀ ਨੂੰ ਦੂਰ ਕਰਕੇ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਵੀ ਬਿਹਤਰ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਸਾਲ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *