Site icon Geo Punjab

ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 10 ਅਪਰੈਲ&colon; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲੀਸ ਚੌਕੀ&comma; ਬੱਸ ਸਟੈਂਡ&comma; ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ &lpar;ਏ&period;ਐਸ&period;ਆਈ&period;&rpar; ਕਰਮਜੀਤ ਸਿੰਘ ਨੂੰ 5&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। &period; ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅਨਿਲ ਕੁਮਾਰ ਵਾਸੀ ਤਪਾ ਸ਼ਹਿਰ ਦੀ ਸ਼ਿਕਾਇਤ &&num;8216&semi;ਤੇ ਗਿ੍ਫ਼ਤਾਰ ਕੀਤਾ ਗਿਆ ਹੈ &vert; ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸਿਟੀ ਥਾਣੇ ਵਿੱਚ ਦਰਜ ਕੀਤੇ ਗਏ ਇੱਕ ਮੁਕੱਦਮੇ ਵਿੱਚ ਸ਼ਾਮਲ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ 5&comma;000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ &&num;8216&semi;ਤੇ ਹੀ ਦਬੋਚ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਮੁਲਜ਼ਮ ਏ&period;ਐਸ&period;ਆਈ&period; ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version