ਫ਼ਤਹਿਗੜ੍ਹ ਸਾਹਿਬ: ਪੁਲਿਸ ਅਤੇ ਗੈਂਗਸਟਰਾਂ ਨੂੰ ਲੈ ਕੇ ਹੁਣ ਤੱਕ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਬਾਜ਼ਾਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ‘ਚ 2 ਗੈਂਗਸਟਰ ਮਾਰੇ ਗਏ ਹਨ। ਜਦਕਿ 1 ਗੈਂਗਸਟਰ ਜ਼ਖਮੀ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਇੱਕ ਕਾਰ ਵਿੱਚ ਜਾ ਰਹੇ ਸਨ। ਇਸ ਆਪਰੇਸ਼ਨ ‘ਚ ਏਜੀਟੀਐੱਫ ਦੇ ਮੁਖੀ ਪ੍ਰਮੋਦ ਬਾਨ ਮੌਕੇ ‘ਤੇ ਮੌਜੂਦ ਸਨ। ਇਸ ਮੁਕਾਬਲੇ ਵਿੱਚ ਗੈਂਗਸਟਰ ਤੇਜਾ ਵੀ ਮਾਰਿਆ ਗਿਆ ਹੈ। ਕੁਝ ਦਿਨ ਪਹਿਲਾਂ ਫਗਵਾੜਾ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਵਿੱਚ ਇੱਕ ਪੁਲਿਸ ਅਧਿਕਾਰੀ ਕੁਲਦੀਪ ਸਿੰਘ ਬਾਜਵਾ ਮਾਰਿਆ ਗਿਆ ਸੀ। ਪੁਲਿਸ ਵੱਲੋਂ ਇਨ੍ਹਾਂ ਗੈਂਗਸਟਰਾਂ ਦੀ ਭਾਲ ਉਦੋਂ ਤੋਂ ਹੀ ਜਾਰੀ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
