ਪਟਿਆਲਾ: ਪਟਿਆਲਾ ਦੇ ਸਨੌਰੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਗੁਰਮੁੱਖ ਸਿੰਘ ਧਾਲੀਵਾਲ ਨੇ ਅੱਜ ਖ਼ੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਸ ਨੇ ਪੁਲੀਸ ’ਤੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ ਧਾਲੀਵਾਲ ਨੇ ਅੱਜ ਸਨੌਰੀ ਡੱਡਾ ਵਿਖੇ ਸਥਿਤ ਆਪਣੀ ਦੁਕਾਨ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਗੁਰਮਖ ਸਿੰਘ ਧਾਲੀਵਾਲ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਗਈ ਹੈ। ਇਸ ਵਿੱਚ ਉਸ ਨੇ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਜੀਐਸ ਸਿਕੰਦ ’ਤੇ ਆਪਣੇ ਪਰਿਵਾਰ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਹਨ। ਨੌਜਵਾਨ ਲੜਕੀ ਦੀ ਵੀਡੀਓ ਵਾਇਰਲ, ਕੋਠੇ ‘ਤੇ ਕੀਤੀ ਇਤਰਾਜ਼ਯੋਗ ਹਰਕਤ! ਵੀਡੀਓ ਦੇਖ ਕੇ ਲੋਕ ਹੈਰਾਨ ਰਹਿ ਗਏ D5 Channel Punjabi ਮੌਕੇ ‘ਤੇ ਪਹੁੰਚੇ ਪਟਿਆਲਾ ਤੋਂ ਭਾਜਪਾ ਦੇ ਸੀਨੀਅਰ ਆਗੂ ਬੀਬਾ ਜੈ ਇੰਦਰ ਨੇ SSP ਨਾਲ ਗੱਲ ਕਰਕੇ ਪਰਿਵਾਰ ਨਾਲ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ। ਦੂਜੇ ਪਾਸੇ ਜੇਕਰ ਗੁਰਮੁੱਖ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇੰਸਪੈਕਟਰ ਅਤੇ ਉਸਦੇ ਸਾਥੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਵੀ ਆਪਣੇ ਪਰਿਵਾਰ ਸਮੇਤ ਆਤਮਦਾਹ ਕਰ ਲੈਣਗੇ। ਨਵਜੋਤ ਸਿੱਧੂ ਨਾਲ ਜੁੜੀ ਵੱਡੀ ਖਬਰ ! ਸੁਖਪਾਲ ਖਹਿਰਾ ਦਾ ਵੱਡਾ ਬਿਆਨ D5 Channel Punjabi ਭਾਜਪਾ ਦੀ ਸੀਨੀਅਰ ਆਗੂ ਬੀਬਾ ਜੇ ਇੰਦਰ ਕੌਰ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਖਰਾਬ ਹੋ ਚੁੱਕੇ ਹਨ। ਹੁਣ ਪੁਲਿਸ ਔਰਤਾਂ ਦੇ ਘਰ ਜਾ ਕੇ ਤਸ਼ੱਦਦ ਕਰ ਰਹੀ ਹੈ। ਅਜਿਹੇ ਵਿਅਕਤੀਆਂ ਨੂੰ ਪੁਲੀਸ ਵੱਲੋਂ ਖੁਦਕੁਸ਼ੀਆਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
