ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ।


ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਦੇ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਟੀਮ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਵੱਲੋਂ 20 ਮਈ ਨੂੰ ਤਿੰਨ ਮੈਂਬਰੀ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ, ਇਸ ਟੀਮ ਵੱਲੋਂ ਜਾਂਚ ਮੁਕੰਮਲ ਕਰ ਲਈ ਗਈ ਹੈ, ਜਿਸ ਦੀ ਰਿਪੋਰਟ ਅਗਲੇਰੀ ਕਾਰਵਾਈ ਲਈ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਗਈ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਦੀ ਪੰਚਾਇਤ ਨੇ ਆਪਣੀ ਜ਼ਮੀਨ ਅਲਫ਼ਾ ਇੰਟਰਨੈਸ਼ਨਲ ਸਿਟੀ ਨੂੰ ਵੇਚ ਦਿੱਤੀ ਸੀ। ਜਦੋਂ ਸਰਕਾਰ ਬਣੀ ਤਾਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਇਸ ਜ਼ਮੀਨ ਨੂੰ ਵੇਚਣ ਲਈ ਸਰਕਾਰ ਤੋਂ ਕਰੋੜਾਂ ਰੁਪਏ ਵਸੂਲੇ ਗਏ ਹਨ ਅਤੇ ਹੋਰ ਵੀ ਕਈ ਤਕਨੀਕੀ ਤਰੁੱਟੀਆਂ ਪਾਈਆਂ ਗਈਆਂ ਹਨ। ਉਨ੍ਹਾਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਮਾਮਲੇ ਨੂੰ ਨਿਰਪੱਖਤਾ ਨਾਲ ਦੇਖਣ ਲਈ ਵਿਭਾਗ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਆਧਾਰਿਤ ਤਿੰਨ ਮੈਂਬਰੀ ਕਮੇਟੀ ਬਣਾਉਣ ਲਈ ਕਿਹਾ। ਜਾਂਚ ਟੀਮ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਰਿਪੋਰਟ ਤਿਆਰ ਕੀਤੀ ਹੈ ਜੋ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਗਈ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਪੈਸੇ ਜਾਂ ਸਾਧਨਾਂ ਦੀ ਲੁੱਟ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਪੈਸੇ ਦੀ ਕੋਈ ਵੀ ਘਪਲਾ ਕਰਨ ਜਾਂ ਲੁੱਟਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਭ੍ਰਿਸ਼ਟ ਹੋਵੇ ਜਾਂ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਵੇ। . ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *