ਜਲੰਧਰ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਅਤੇ ਗੈਸ ਸਿਲੰਡਰ ਲਈ 200 ਰੁਪਏ ਦੀ ਸਬਸਿਡੀ ਦਾ ਐਲਾਨ ਲੋਕ ਹਿੱਤ ਵਿੱਚ ਇੱਕ ਵੱਡਾ ਕਦਮ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਬਾਘਾ ਜਨਰਲ ਸਕੱਤਰ ਭਾਜਪਾ ਪੰਜਾਬ ਨੇ ਅੱਗੇ ਕਿਹਾ ਕਿ ਜਿੱਥੇ ਇਸ ਸਮੇਂ ਪੂਰਾ ਵਿਸ਼ਵ ਮਹਿੰਗਾਈ ਦੀ ਲਪੇਟ ਵਿੱਚ ਹੈ ਅਤੇ ਭਾਰਤ ਦੇ ਗੁਆਂਢੀ ਮੁਲਕਾਂ ਵਿੱਚ ਵੀ ਹਾਹਾਕਾਰ ਮਚੀ ਹੋਈ ਹੈ, ਉੱਥੇ ਭਾਰਤ ਦੇ ਇੱਕ ਸੂਝਵਾਨ ਅਤੇ ਲੋਕ ਹਿਤੈਸ਼ੀ ਪ੍ਰਧਾਨ ਮੰਤਰੀ ਸ. ਨਰਿੰਦਰ ਮੋਦੀ ਭਾਰਤ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਇਸ ਦੇ ਨਤੀਜੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਪੈਟਰੋਲ ‘ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਰੁਪਏ ਪ੍ਰਤੀ ਲੀਟਰ ਸਸਤਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਰਸੋਈ ਗੈਸ ‘ਤੇ 200/- ਰੁਪਏ ਦੀ ਸਬਸਿਡੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਦੁਨੀਆ ਭਰ ਵਿੱਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਅਸਮਾਨੀ ਚੜ੍ਹ ਰਹੀਆਂ ਹਨ ਪਰ ਭਾਰਤ ਦੇ ਸੂਝਵਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਨ੍ਹਾਂ ਕੀਮਤਾਂ ਨੂੰ ਕਾਬੂ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਸਾਨੂੰ ਹਰ ਕਦਮ ‘ਤੇ ਉਨ੍ਹਾਂ ‘ਤੇ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਹੀ ਲੋਕ ਪੱਖੀ ਪਾਰਟੀ ਰਹੀ ਹੈ ਅਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਰਹੀ ਹੈ। ਪਰ ਵਿਰੋਧੀ ਪਾਰਟੀਆਂ ਆਪਣੇ ਸਿਆਸੀ ਹਿੱਤਾਂ ਲਈ ਕੌਮੀ ਹਿੱਤਾਂ ਦੀ ਅਣਦੇਖੀ ਕਰਕੇ ਕੇਂਦਰ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਦੀਆਂ ਰਹਿੰਦੀਆਂ ਹਨ, ਜੋ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ।
The post ਪੈਟਰੋਲ – ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਅਤੇ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਮੋਦੀ ਸਰਕਾਰ ਦਾ ਫੈਸਲਾ ਲੋਕ ਹਿੱਤ ‘ਚ ਵੱਡਾ ਕਦਮ – ਰਾਜੇਸ਼ ਬਾਘਾ appeared first on .