ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਚੱਲ ਰਹੇ ਮੁਕੱਦਮੇ ਵਿੱਚ ਅੱਜ ਇੱਥੇ ਜ਼ਿਲ੍ਹਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਦਾਇਰ ਕੀਤੀ। ਅਦਾਲਤ ਨੇ ਇਸ ਅਰਜ਼ੀ ‘ਤੇ 14 ਮਾਰਚ ਨੂੰ ਸੁਣਵਾਈ ਤੈਅ ਕੀਤੀ ਹੈ।ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਚਲਾਨ ਪੇਸ਼ ਕੀਤਾ ਸੀ ਅਤੇ ਅਦਾਲਤ ਨੇ ਇਸ ਗੋਲੀ ਕਾਂਡ ਵਿੱਚ ਦੋਵਾਂ ਬਾਦਲਾਂ ਸਮੇਤ ਸੱਤ ਵਿਅਕਤੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।