Site icon Geo Punjab

ਪ੍ਰਧਾਨਗੀ ਨੂੰ ਲੈ ਕੇ ਗੁਰਦੁਆਰਾ ਸਾਹਿਬ ਅੰਦਰ ਦੋ ਧੜੇ ਆਪਸ ਵਿੱਚ ਭਿੜ ਗਏ


ਫਰੀਦਕੋਟ: ਫਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰਾ ਸਾਹਿਬ ਵਿੱਚ ਬਹੁਤ ਹੀ ਸ਼ਰਮਨਾਕ ਘਟਨਾ ਵਾਪਰੀ ਹੈ। ਇੱਥੇ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜੇ ਆਪਸ ਵਿੱਚ ਭਿੜ ਗਏ। ਇਸ ਦੌਰਾਨ ਦੋਵਾਂ ਧੜਿਆਂ ਦੇ ਬੰਦਿਆਂ ਨੇ ਗੁਰੂ ਮਰਿਆਦਾ ਦੀ ਹੱਦ ਪਾਰ ਕਰ ਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਜੇ ਹਥਿਆਰਾਂ ਦੀ ਵਰਤੋਂ ਕਰਕੇ ਇੱਕ ਦੂਜੇ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਕਾਫੀ ਤਲਵਾਰਬਾਜ਼ੀ ਵੀ ਹੋਈ ਅਤੇ ਝੜਪ ਵਿੱਚ ਕਈ ਲੋਕਾਂ ਦੀਆਂ ਪੱਗਾਂ ਵੀ ਉਤਰ ਗਈਆਂ। ਇਸ ਝੜਪ ਵਿੱਚ ਇੱਕ ਮਹਿਲਾ ਆਗੂ ਸਮੇਤ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version