ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚ ਰਹੇ ਹਨ


ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਸੰਗਤਾਂ ਚੰਡੀਗੜ੍ਹ ਪਹੁੰਚ ਰਹੀਆਂ ਹਨ। ਹੁਣ ਖਬਰ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੰਤਿਮ ਦਰਸ਼ਨਾਂ ਲਈ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਕਰਲੋ ਘਿਓ ਦਾ ਭਾਂਡਾ! ਮੋਦੀ ਦੇ ਨਾਂ ‘ਤੇ ਰੱਖਿਆ ਗਿਆ ਇਤਿਹਾਸਕ ਗੁਰਦੁਆਰਾ ਸਾਹਿਬ! ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਦੁਪਹਿਰ ਇੱਕ ਵਜੇ ਪਿੰਡ ਬਾਦਲ ਵਿੱਚ ਹੋਵੇਗਾ। ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ 26 ਅਪ੍ਰੈਲ ਨੂੰ ਸਵੇਰੇ 10 ਤੋਂ 12 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦੇ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਵੱਡਾ ਬਿਆਨ, ਕਿਹਾ ਸਜ਼ਾ, ‘ਫਿਰ ਕੋਈ ਨਹੀਂ ਕਰੇਗਾ ਅਜਿਹੀ ਹਿੰਮਤ’ | ਬਾਅਦ ਵਿੱਚ ਅੰਤਿਮ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਅਤੇ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *